25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਹਰਮੀਤ ਸਿੰਘ ਕਾਲੜਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 17-05-2026
ਫਿਰੋਜ਼ਪੁਰ, 16 ਮਈ (ਸੁਖਵਿੰਦਰ ਸਿੰਘ)-ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਫਿਰੋਜ਼ਪੁਰ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧ ਨੂੰ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਹਸਪਤਾਲਾਂ ਦੀਆਂ ਸੇਵਾਵਾਂ ਸੁਚੱਜੇ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਬੱਚਿਆਂ ਲਈ ਕਈ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਹਰਮੀਤ ਸਿੰਘ ਕਾਲੜਾ ਅਤੇ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਹਰਮੀਤ ਸਿੰਘ ਕਾਲੜਾ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੇ ਗੁਰਚਰਨ ਸਿੰਘ ਡੱਬਵਾਲੀ ਨਨਕਾਣਾ ਸਾਹਿਬ ਫਾਊਾਡੇਸ਼ਨ ਦੇ ਰੌਬਿਨ ਸਿੰਘ ਅਤੇ ਨਿਰਮਲ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਤੋਂ ਸੁਖਦਿਆਲ ਸਿੰਘ (ਸੁੱਖਾ ਮੈਂਬਰ) ਪਰਿਵਾਰ ਸਮੇਤ ਆਪ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਰੰਧਾਵਾ
Ad Position 24