25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂਹਰਸਹਾਏ ਤੋਂ ਸੁਖਦਿਆਲ ਸਿੰਘ (ਸੁੱਖਾ ਮੈਂਬਰ) ਪਰਿਵਾਰ ਸਮੇਤ ਆਪ ਨੂੰ ਛੱਡ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 17-05-2026
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਸ਼ਹਿਰ 'ਚ ਕਾਂਗਰਸ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੁਖਦਿਆਲ ਸਿੰਘ ਸੁੱਖਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋ ਕਾਂਗਰਸ ਵਿਚ ਸ਼ਾਮਲ ਹੋਣ ਤੇ ਸੁਖਦਿਆਲ ਸਿੰਘ ਸੁੱਖਾ ਅਤੇ ਸਮੂਹ ਪਰਿਵਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਸੁਖਦਿਆਲ ਸਿੰਘ ਸੁੱਖਾ ਕਾਂਗਰਸ ਵਲੋਂ ਨਗਰ ਕੌਂਸਲ ਗੁਰੂਹਰਸਹਾਏ ਦੀ ਚੋਣ ਲੜਨ ਦੇ ਚਾਹਵਾਨ ਦੱਸੇ ਜਾ ਰਹੇ ਹਨ | ਸ਼ਾਮਲ ਹੋਣ ਸਮੇਂ ਉਹਨਾਂ ਨਾਲ ਆਤਮਜੀਤ ਸਿੰਘ ਡੇਵਿਡ, ਭੀਮ ਕੰਬੋਜ, ਅਮਰੀਕ ਸਿੰਘ, ਅਮਨ ਦੁੱਗਲ, ਸਿੰਮੂ ਪਾਸੀ ਵਿੱਕੀ ਸੇਠੀ, ਵਿਪਨ ਅਨੇਜਾ ਸੁਖਦਰਸ਼ਨ ਕੰਬੋਜ, ਰਚਿਤ ਸੋਢੀ, ਸਵਰਨ ਸਿੰਘ ਰਾਜਿੰਦਰ ਭਟੇਜਾ ਮੌਜੂਦ ਸਨ | ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਆਉਣ ਵਾਲੇ ਦਿਨਾਂ ਵਿਚ ਹੋਰ ਲੋਕਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸੰਬੰਧੀ ਭਾਜਪਾ ਦੇ ਨੁਮਾਇੰਦਿਆਂ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਹਰਮੀਤ ਸਿੰਘ ਕਾਲੜਾ ਦਾ ਸਨਮਾਨ
Ad Position 24