ਮੱਖੂ, 16 ਮਈ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਹਫ਼ਤਾਵਾਰ ਮੀਟਿੰਗ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ | ਇਸ ਮੀਟਿੰਗ 'ਚ ਬਲਾਕ ਮੱਖੂ ਦੀਆਂ ਵੱਖ-ਵੱਖ ਇਕਾਈਆਂ ਦੇ ਪ੍ਰਧਾਨ ਅਤੇ ਵਰਕਰਾਂ ਤੋਂ ਇਲਾਵਾ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਤੇ ਵਰਕਰਾਂ ਵਲੋਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਕਿਸਾਨ ਆਗੂਆਂ ਨੇ ਕਿਹਾ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 15 ਮਈ ਨੂੰ ਕਿਸਾਨਾਂ ਦਾ ਇੱਕ ਵੱਡਾ ਕਾਫ਼ਲਾ ਚੰਡੀਗੜ੍ਹ ਨੂੰ ਰਵਾਨਾ ਹੋਏਗਾ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਗਵਰਨਰ ਦੇ ਦਫਤਰ ਅੱਗੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ 15 ਮਈ ਨੂੰ ਚੰਡੀਗੜ੍ਹ ਵਿਖੇ ਜਾਣ ਲਈ ਜਿਨ੍ਹਾਂ ਆਗੂਆਂ ਵਰਕਰਾਂ ਦੀ ਡਿਊਟੀਆਂ ਲੱਗੀਆਂ ਹਨ, ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ | ਇਸ ਮੀਟਿੰਗ ਚ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਤੋਂ ਇਲਾਵਾ ਸੂਬਾ ਪੱਧਰੀ ਆਗੂ ਜਥੇਦਾਰ ਜੋਗਿੰਦਰ ਸਿੰਘ ਸਭਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਢਿੱਲੋਂ ਐਗਜੈਕਟਿਵ ਕਮੇਟੀ ਮੈਂਬਰ ਪੰਜਾਬ, ਬਾਜ਼ ਸਿੰਘ ਤਲਵੰਡੀ ਪ੍ਰਚਾਰ ਸਕੱਤਰ ਪੰਜਾਬ, ਸੁਬੇਗ ਸਿੰਘ ਪੈੱ੍ਰਸ ਸਕੱਤਰ ਪੰਜਾਬ, ਜ਼ਿਲ੍ਹਾ ਪੱਧਰੀ ਆਗੂ ਸੁਰਿੰਦਰ ਸਿੰਘ ਪੀਰ ਮੁਹੰਮਦ ਮੀਤ ਪ੍ਰਧਾਨ ਫਿਰੋਜ਼ਪੁਰ, ਜਰਨੈਲ ਸਿੰਘ ਸਭਰਾ ਮੀਤ ਪ੍ਰਧਾਨ ਫਿਰੋਜ਼ਪੁਰ, ਗੁਰਪਾਲ ਸਿੰਘ ਸਭਰਾ ਐਗਜੈਕਟਿਵ ਕਮੇਟੀ ਮੈਂਬਰ ਫਿਰੋਜ਼ਪੁਰ, ਗੁਰਮੀਤ ਸਿੰਘ ਗਿੱਲ ਨਿਜਾਮਦੀਨ ਵਾਲਾ ਐਗਜੈਕਟਿਵ ਕਮੇਟੀ ਮੈਂਬਰ ਫਿਰੋਜ਼ਪੁਰ, ਨਸੀਬ ਸਿੰਘ ਸੰਧੂ ਗੱਟਾ ਬਲਾਕ ਖ਼ਜ਼ਾਨਚੀ ਮੱਖੂ, ਕਮਲਜੀਤ ਸਿੰਘ ਮਰਹਾਣਾ ਮੀਤ ਪ੍ਰਧਾਨ ਬਲਾਕ ਮੱਖੂ, ਦਰਬਾਰਾ ਸਿੰਘ ਚਾਂਬ, ਡਾ: ਬਲਵੰਤ ਸਿੰਘ ਸਿੱਧੂ ਸ਼ੀਂਹਾਂਪਾੜੀ, ਅਮਰਜੀਤ ਸਿੰਘ ਸੰਧੂ ਨਿਜਾਮਦੀਨ ਵਾਲਾ, ਨਿਸ਼ਾਨ ਸਿੰਘ ਪੀਰ ਮੁਹੰਮਦ, ਸਰਪੰਚ ਹਰਦੀਪ ਸਿੰਘ ਪੱਧਰੀ, ਟਹਿਲ ਸਿੰਘ ਤਲਵੰਡੀ, ਸੁਖਚੈਨ ਸਿੰਘ ਅਰਾਈਆਂਵਾਲਾ ਆਦਿ ਵੱਡੀ ਗਿਣਤੀ 'ਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ |