26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ਹੀਦ ਗੰਜ਼ ਹਾਈ ਸਕੂਲ ਮੁੱਦਕੀ ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-05-2026
ਮੁੱਦਕੀ, 16ਮਈ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਸ਼ਹੀਦ ਗੰਜ਼ ਕਾਲਜ ਫ਼ਾਰ ਵੁਮੈਨ ਦੇ ਅਤੇ ਕਾਲਜ ਅੰਦਰ ਚਲਾਏ ਜਾ ਰਹੇ ਸ਼ਹੀਦ ਗੰਜ਼ ਹਾਈ ਸਕੂਲ ਮੁੱਦਕੀ ਦੇ 8ਵੀ, 10ਵੀ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਦੇ ਪਿ੍ੰਸੀਪਲ ਗਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਗੰਜ਼ ਹਾਈ ਸਕੂਲ (ਲੜਕੀਆਂ) ਦੇ ਪ੍ਰਾਪਤ ਨਤੀਜਿਆਂ ਅਨੁਸਾਰ ਸਹਿਜਪ੍ਰੀਤ ਕੌਰ ਨੇ ਅੱਠਵੀਂ ਜਮਾਤ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸੇ ਤਰਾਂ ਸਿਮਰਨਜੋਤ ਕੌਰ ਨੇ ਦੂਜਾ ਅਤੇ ਮਹਿਕ ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ ਵਿਚੋਂ ਖੁਸ਼ਪ੍ਰੀਤ ਕੌਰ ਨੇ ਪਹਿਲਾ, ਪਰਵਿੰਦਰ ਕੌਰ ਭੱੁਲਰ ਨੇ ਦੂਜਾ ਅਤੇ ਗੁਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਇਸ ਤਰਾਂ ਬਾਰ੍ਹਵੀਂ ਜਮਾਤ ਦੇ ਆਰਟਸ ਗਰੁੱਪ ਵਿਚੋਂ ਕੋਮਲਪ੍ਰੀਤ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਜੋਤ ਕੌਰ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ | ਕਾਮਰਸ ਗਰੁੱਪ ਵਿਚੋਂ ਲਵਪ੍ਰੀਤ ਕੌਰ ਨੇ 91.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਖੁਸ਼ਵੀਰ ਕੌਰ ਨੇ 91.2 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ | ਸਾਇੰਸ ਗਰੁੱਪ ਦੀ ਮਹਿਕ ਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਦਾ ਨਾਂ ਚਮਕਾਇਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਚੇਅਰਮੈਨ ਰਛਪਾਲ ਸਿੰਘ ਮੱਲੀ, ਡਾਇਰੈਕਟਰ ਸੁਖਜੀਤ ਕੌਰ ਢਿੱਲੋਂ ਬੱਚਿਆ ਦੇ ਮਾਪਿਆਂ ਨੂੰ ੂ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਪਿੰ੍ਰਸੀਪਲ ਮੈਡਮ ਗਗਨਦੀਪ ਕੌਰ ਅਤੇ ਸਮੂਹ ਪ੍ਰਬੰਧਕੀ ਕਮੇਟੀ ਵਲੋਂ ਹੋਣਹਾਰ ਬਚੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲੋਕ ਮਰਦਮਸ਼ੁਮਾਰੀ 'ਚ ਮਾਤ ਭਾਸ਼ਾ ਨੂੰ ਦਰਜਾ ਦਿਵਾਉਣ ਲਈ ਚਲਾਉਣ ਮੁਹਿੰਮ : ਦਲਜੀਤ ਸਿੰਘ ਸਿੱਧੂ ਅਗਲੀ ਖ਼ਬਰ ਸਿਹਤ ਵਿਭਾਗ ਨੇ ਨੈਸ਼ਨਲ ਡੇਂਗੂ ਦਿਵਸ ਮਨਾਇਆ
Ad Position 24