22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਫ਼ਾਈ ਸੇਵਕਾਂ ਵਲੋਂ ਲਗਾਤਾਰ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 19-05-2026
ਮੱਖੂ, 18 ਮਈ (ਵਰਿੰਦਰ ਮਨਚੰਦਾ)-ਸੂਬੇ ਭਰ ਅੰਦਰ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੀ ਜਾ ਰਹੀ ਅਣਮਿਥੇ ਸਮੇਂ ਲਈ ਹੜਤਾਲ ਅੱਜ 13ਵੇਂ ਦਿਨ ਵੀ ਜਾਰੀ ਹੈ | ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀ ਆਪਣੇ ਬੱਚਿਆਂ ਸਮੇਤ ਨਗਰ ਪੰਚਾਇਤ ਮੱਖੂ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆਏ | ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ | ਇਸ ਦੌਰਾਨ ਸ਼ਹਿਰ ਅੰਦਰ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਆਵਾਰਾ ਜਾਨਵਰ ਅਤੇ ਕੁੱਤੇ ਗੰਦਗੀ ਦੇ ਢੇਰ ਫਰੋਲ ਰਹੇ ਹਨ | ਜਿਸ ਨਾਲ ਸ਼ਹਿਰ ਵਾਸੀਆਂ ਦਾ ਲੰਘਣਾ ਮੁਸ਼ਕਿਲ ਹੋ ਰਿਹਾ ਹੈ | ਜੇਕਰ ਸਰਕਾਰ ਵਲੋਂ ਜਲਦ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਭਿਆਨਕ ਬਿਮਾਰੀਆਂ ਜਾਂ ਭਿਆਨਕ ਮਹਾਂਮਾਰੀ ਫੈਲ ਸਕਦੀ ਹੈ | ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ, ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਫ਼ਾਈ ਕਰਮਚਾਰੀ ਦੀ ਸੇਵਾ ਮੁਕਤੀ 'ਤੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪੱਕੇ ਕਰਮਚਾਰੀਆਂ ਦੀ ਤਰ੍ਹਾਂ ਹਰ ਸਹੂਲਤ ਸਫ਼ਾਈ ਕਰਮਚਾਰੀ ਨੂੰ ਦਿੱਤੀ ਜਾਵੇ | ਸਫ਼ਾਈ ਸੇਵਕਾਂ ਦਾ ਕਹਿਣਾ ਹੈ ਕਿ ਅਸੀਂ ਬੜੇ ਚਾਵਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ, ਪਰ ਆਮ ਆਦਮੀ ਪਾਰਟੀ ਸਰਕਾਰ ਵਲੋਂ ਲਾਰਿਆਂ ਤੋਂ ਸਿਵਾ ਕੁਝ ਨਹੀਂ ਮਿਲਿਆ, ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਫ਼ਾਈ ਕਰਮਚਾਰੀ ਵਿਰੋਧ ਕਰਨਗੇ | ਜਿਸ ਦਾ ਖ਼ਮਿਆਜ਼ਾ ਸਰਕਾਰ ਨੰੂ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਇਕਾਈ ਵਲੋਂ ਲੈਂਡ ਮਾਰਟਗੇਜ ਬੈਂਕ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹੱਥਾਂ ਦੇ ਅੰਗੂਠੇ ਕੱਟਣ ਵਾਲਾ ਬ੍ਰਹਮਦੇਵ ਭਗਤ ਪੁਲਿਸ ਨੇ ਕੀਤਾ ਕਾਬੂ
Ad Position 24