22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਇਕਾਈ ਵਲੋਂ ਲੈਂਡ ਮਾਰਟਗੇਜ ਬੈਂਕ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-05-2026
ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)-ਭਾਕਿਯੂ ਏਕਤਾ ਸਿੱਧੂਪੁਰ ਜਥੇਬੰਦੀ ਵਲੋਂ ਲੈਂਡ ਮਾਰਟਗੇਜ ਬੈਂਕ ਅੱਗੇ 11 ਮਈ ਤੋਂ ਚੱਲ ਰਹੇ ਪੱਕੇ ਮੋਰਚੇ ਵਿਚ ਜ਼ਿਲ੍ਹਾ ਆਗੂ ਰਣਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠ ਕੀਤਾ ਗਿਆ | ਜਿਸ ਵਿਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਜਰਨਲ ਸਕੱਤਰ ਫ਼ਰੀਦਕੋਟ ਇੰਦਰਜੀਤ ਸਿੰਘ ਘਣੀਆਂ ਅਤੇ ਜ਼ਿਲ੍ਹਾ ਪ੍ਰਧਾਨ ਮੋਗਾ ਲਵਜੀਤ ਸਿੰਘ ਦੱਦਾਹੂਰ ਵਿਸ਼ੇਸ਼ ਤੌਰ 'ਤੇ ਇਕੱਠ ਨੂੰ ਸੰਬੋਧਨ ਕਰਨ ਲਈ ਪਹੁੰਚੇ | ਆਗੂਆਂ ਨੇ ਦੱਸਿਆ ਕਿ ਲੈਂਡ ਮਾਰਟਗੇਜ ਬੈਂਕ ਦੇ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਕੁਰਕੀਆਂ ਦੇ ਨੋਟਿਸ ਕੱਢੇ ਜਾ ਰਹੇ ਹਨ, ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਕਰਜ਼ਾ ਉਤਾਰ 'ਤੇ ਇਸ ਬੈਂਕ ਵਲੋਂ ਕਲੀਅਰ ਸਰਟੀਫਿਕੇਟ ਲੈ ਲਏ ਹਨ | ਉਨ੍ਹਾਂ ਕਿਸਾਨਾਂ ਨੂੰ ਦੁਬਾਰਾ ਤੋਂ ਕਰਜ਼ਾ ਭਰਨ ਲਈ ਨੋਟਿਸ ਕੱਢੇ ਜਾ ਰਹੇ | ਇਸ ਤੋਂ ਇਲਾਵਾ ਜ਼ਿਆਦਾਤਰ ਬੈਂਕ ਕਿਸਾਨਾਂ ਲਈ ਵਨ ਟਾਈਮ ਸੈਟਲਮੈਂਟ ਸਕੀਮਾਂ ਲਿਆ ਰਹੇ ਹਨ, ਪਰ ਇਹ ਲੈਂਡ ਮਾਰਟਗੇਜ ਬੈਂਕ ਅਜਿਹਾ ਬੈਕ ਜੋ ਕਿਸਾਨਾਂ ਨਾਲ ਸੈਟਲਮੈਂਟ ਨਹੀਂ ਕਰਦਾ, ਬਲਕਿ ਕਿਸਾਨਾਂ ਤੋਂ ਤਿੰਨ ਗੁਣਾ ਤੱਕ ਪੈਸੇ ਵਸੂਲ ਕਰਦਾ ਹੈ | ਜਿਸ ਕਾਰਨ ਕਿਸਾਨ ਵਰਗ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਆਗੂਆਂ ਵਲੋਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਨ੍ਹਾਂ ਸਮਾਂ ਕਿਸਾਨਾਂ ਦੇ ਖ਼ਾਲੀ ਲਏ ਚੈੱਕ ਵਾਪਸ ਨਹੀਂ ਕੀਤੇ ਜਾਂਦੇ, ਅਦਾਲਤਾਂ ਵਿਚ ਕਿਸਾਨਾਂ ਖ਼ਿਲਾਫ਼ ਲਗਾਏ ਕੇਸ ਵਾਪਸ ਨਹੀਂ ਲਏ ਜਾਂਦੇ, ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਨਹੀਂ ਕੀਤੀ ਜਾਂਦੀ, ਉਨ੍ਹਾਂ ਸਮਾਂ ਇਹ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਇਕਬਾਲ ਸਿੰਘ ਸੱਪਾਂ ਵਾਲੀ ਜ਼ਿਲ੍ਹਾ ਪ੍ਰਧਾਨ ਪੂਰਬੀ, ਸਾਬ ਸਿੰਘ ਬਲਾਕ ਪ੍ਰਧਾਨ ਮਮਦੋਟ, ਜੱਸਾ ਸਿੰਘ ਮਾਛੀਵਾੜਾ ਬਲਾਕ ਪ੍ਰਧਾਨ ਸ਼ਹਿਰੀ, ਜਸਕਰਨ ਸਿੰਘ ਯੂਥ ਆਗੂ ਬਲਾਕ ਗੁਰੂਹਰਸਹਾਏ, ਜੱਜ ਸਿੰਘ ਹਾਮਦ ਸਲਾਹਕਾਰ ਬਲਾਕ ਮਮਦੋਟ, ਕਾਰਜ ਸਿੰਘ ਜਰਨਲ ਸਕੱਤਰ ਬਲਾਕ ਮਮਦੋਟ, ਮਿਹਰਬਾਨ ਸਿੰਘ ਸੀਨੀਅਰ ਆਗੂ ਬਲਾਕ ਮਮਦੋਟ ਤੋਂ ਇਲਾਵਾ ਸਮੂਹ ਇਕਾਈ ਪ੍ਰਧਾਨ ਅਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਫ਼ਿਰੋਜ਼ਪੁਰ 'ਚ ਜ਼ਿਲ੍ਹਾ ਦਫ਼ਤਰ ਦੀ ਰਸਮੀ ਸ਼ੁਰੂਆਤ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਲਗਾਤਾਰ ਹੜਤਾਲ ਜਾਰੀ
Ad Position 24