22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ 12 ਤੋਂ ਅਕਾਲੀ ਦਲ ਬਾਦਲ ਵਲੋਂ ਸੁਖਦੇਵ ਬਿੱਟੂ ਵਿੱਜ ਨੇ ਮੋਰਚਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 19-05-2026
ਜ਼ੀਰਾ,18 ਮਈ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿੱਚ ਟਕਸਾਲੀ ਅਕਾਲੀ ਆਗੂ ਬਲਾਕ ਜ਼ੀਰਾ ਦੇ ਸ਼ਹਿਰੀ ਪ੍ਰਧਾਨ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੇ ਵਾਰਡ ਨੰਬਰ 12 ਤੋਂ ਚੋਣ ਲੜਨ ਲਈ ਮੋਰਚਾ ਸੰਭਾਲ ਲਿਆ ਹੈ | ਸਥਾਨਕ ਸ਼ਹਿਰ ਦੇ ਉਦਯੋਗਪਤੀ ਅਤੇ ਕਾਰੋਬਾਰੀ ਸੁਖਦੇਵ ਬਿੱਟੂ ਵਿੱਜ ਸ਼ਹਿਰ ਹੀ ਨਹੀਂ, ਬਲਕਿ ਇਲਾਕੇ ਵਿਚ ਕਿਸੇ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ | ਸ਼ਹਿਰ ਦੀਆਂ ਰਾਜਨੀਤਿਕ,ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਕਾਰੋਬਾਰੀਆਂ ਦੇ ਵਿੱਚ ਉਹਨਾਂ ਦਾ ਇਕ ਆਪਣਾ ਮੁਕਾਮ ਹੈ | ਇਹਨਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ, ਲੋੜਵੰਦਾਂ ਦੇ ਕੰਮ ਆਉਣਾ ਸੁਖਦੇਵ ਬਿੱਟੂ ਵਿੱਜ ਆਪਣਾ ਨੈਤਿਕ ਫ਼ਰਜ਼ ਸਮਝਦੇ ਹਨ | ਉਹ ਭਾਰਤ ਵਿਕਾਸ ਪ੍ਰੀਸ਼ਦ ਬਰਾਂਚ ਜ਼ੀਰਾ ਦੇ ਪ੍ਰਧਾਨ ਰਹਿ ਚੁੱਕੇ ਹਨ | ਜਦੋਂਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਪ੍ਰਬੰਧਕ ਹਨ | ਆਪਣੀ ਬਿਰਾਦਰੀ ਦੀਆਂ ਵੱਡੀ ਗਿਣਤੀ ਵਿੱਚ ਵੋਟਾਂ ਉਹ ਘਰੋਂ ਲੈ ਕੇ ਚੱਲਦੇ ਹਨ | ਸੁਖਦੇਵ ਬਿੱਟੂ ਵਿੱਜ ਨੇ ਗੱਲਬਾਤ ਦੇ ਦੌਰਾਨ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਬੇਸ਼ੱਕ ਨਾ ਤਾਂ ਪਹਿਲਾਂ ਵਰਗੀਆਂ ਰਾਜਨੀਤਿਕ ਪਾਰਟੀਆਂ ਹਨ ਅਤੇ ਨਾ ਹੀ ਪਾਰਟੀਆਂ ਦੇ ਆਗੂ ਪਰ ਉਹ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਹਨ,ਉਹਨਾਂ ਨੇ ਪਾਰਟੀ ਦਾ ਕਦੇ ਸਾਥ ਨਹੀਂ ਛੱਡਿਆ | ਸੁਖਦੇਵ ਬਿੱਟੂ ਵਿੱਜ ਨੇ ਕਿਹਾ ਕਿ ਉਹਨਾਂ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਇਸ ਵਾਰਡ ਤੋਂ ਵੱਡੀ ਗਿਣਤੀ ਵਿਚ ਵੋਟਾਂ ਨਾਲ ਚੋਣ ਜਿੱਤ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਝੋਲੀ ਵਿਚ ਪਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਭਗਵਾਨ ਸ਼ਨੀ ਜੈਅੰਤੀ ਮਹਾਂਉਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੰਧਵਾਂ ਵਲੋਂ ਵਾਰਡ ਨੰਬਰ 3 ਤੋਂ ਉਮੀਦਵਾਰ ਅਨੀਤਾ ਅਰੋੜਾ ਦੇ ਦਫ਼ਤਰ ਦਾ ਉਦਘਾਟਨ
Ad Position 24