22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪ੍ਰਾਚੀਨ ਸ਼ਿਵ ਮੰਦਿਰ ਵਿਖੇ ਭਗਵਾਨ ਸ਼ਨੀ ਜੈਅੰਤੀ ਮਹਾਂਉਤਸਵ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 19-05-2026
ਮੁੱਦਕੀ, 18 ਮਈ(ਭਾਰਤ ਭੂਸ਼ਨ ਅਗਰਵਾਲ)-ਲੋਹਾਮ ਰੋਡ 'ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਸ਼ਨੀ ਜਯੰਤੀ ਮਹਾਂਉਤਸਵ ਬੜੀ ਸ਼ਰਧਾ, ਉਤਸ਼ਾਹ 'ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਪਾਵਨ ਮੌਕੇ ਮੰਦਿਰ ਵਿਚ ਭਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ 'ਤੇ ਸ਼ਨੀ ਮਹਾਰਾਜ ਦੇ ਦਰਬਾਰ ਵਿਚ ਸੈਂਕੜੇ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕੀਤੀ | ਮਹਾਂਉਤਸਵ ਦੀ ਸ਼ੁਰੂਆਤ ਦੁਪਹਿਰ ਸਮੇਂ ਸ਼ਨੀ ਮਹਾਰਾਜ ਦੀ ਵਿਸ਼ੇਸ਼ ਆਰਤੀ ਨਾਲ ਹੋਈ, ਜਿਸ ਤੋਂ ਬਾਅਦ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ | ਮਹਿਲਾਵਾਂ ਵਲੋਂ ਭਾਵਪੂਰਨ ਸੰਕੀਰਨ ਕੀਤਾ ਗਿਆ, ਜਿਸ ਨਾਲ ਸਾਰਾ ਮਾਹੌਲ ਭਗਤੀ ਰੰਗ ਵਿਚ ਰੰਗਿਆ ਗਿਆ | ਮੰਦਿਰ ਦੇ ਪੁਜਾਰੀ ਪੰਡਿਤ ਗੋਬਿੰਦ ਰਾਮ ਵਲੋਂ ਸੰਗਤਾਂ ਨੂੰ ਭਗਵਾਨ ਸ਼ਨੀ ਮਹਾਰਾਜ ਦੀ ਕਥਾ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਭਗਤਾਂ ਲਈ ਲੰਗਰ ਦੀ ਵੀ ਵਿਵਸਥਾ ਕੀਤੀ ਗਈ | ਸਮੂਹ ਸੰਗਤ ਵਲੋਂ ਸ਼ਨੀ ਮਹਾਰਾਜ ਦੇ ਜੈਕਾਰਿਆਂ ਨਾਲ ਮੰਦਿਰ ਗੂੰਜ ਉੱਠਿਆ ਤੇ ਸਮਾਗਮ ਸ਼ਰਧਾ 'ਤੇ ਭਗਤੀ ਭਾਵਨਾ ਨਾਲ ਸੰਪੰਨ ਹੋਇਆ |
Ad Position 22
No active advertisement
ਪਿਛਲੀ ਖ਼ਬਰ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ ਅਗਲੀ ਖ਼ਬਰ ਵਾਰਡ ਨੰਬਰ 12 ਤੋਂ ਅਕਾਲੀ ਦਲ ਬਾਦਲ ਵਲੋਂ ਸੁਖਦੇਵ ਬਿੱਟੂ ਵਿੱਜ ਨੇ ਮੋਰਚਾ ਸੰਭਾਲਿਆ
Ad Position 24