21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬ ਦੀ ਬਦਲਵੀਂ ਰਾਜਨੀਤਿਕ ਸੋਚ ਨਾਲ ਜੁੜ ਰਹੇ ਨੇ ਨੌਜਵਾਨ-ਅਜੇਪਾਲ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 19-05-2026
ਅਬੋਹਰ, 18 ਮਈ (ਵਿਵੇਕ ਹੂੜੀਆ)- ਨਜ਼ਦੀਕੀ ਪਿੰਡ ਦਲਮੀਰ ਖੇੜਾ ਦੇ ਅਗਾਂਹਵਧੂ ਅਤੇ ਮੋਹਰੀ ਨੌਜਵਾਨ ਆਗੂ ਗੁਰਸਾਰਜ ਸਿੰਘ ਆਪਣੇ ਸਾਥੀਆਂ ਸਮੇਤ 'ਮਿਸਲ ਸਤਲੁਜ' ਜਥੇਬੰਦੀ ਵਿਚ ਸ਼ਾਮਲ ਹੋ ਗਏ ਹਨ | ਇਸ ਮੌਕੇ ਨੌਜਵਾਨਾਂ ਦਾ ਜਥੇਬੰਦੀ ਵਿਚ ਸਵਾਗਤ ਕਰਦਿਆਂ 'ਮਿਸਲ ਸਤਲੁਜ' ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਗੁਰਸਾਰਜ ਸਿੰਘ ਪਿੰਡ ਦੇ ਸਮਾਜਿਕ ਕੰਮਾਂ ਵਿਚ ਵਡਮੁੱਲਾ ਯੋਗਦਾਨ ਪਾਉਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ | ਉਨ੍ਹਾਂ ਦੀ ਸਾਫ਼-ਸੁਥਰੀ ਸੋਚ ਅਤੇ ਲੋਕ ਸੇਵਾ ਵਾਲੀ ਭਾਵਨਾ ਕਾਰਨ ਹੀ ਖੇਤਰ ਦੇ ਨੌਜਵਾਨਾਂ ਵਿਚ ਉਨ੍ਹਾਂ ਦੀ ਇੱਕ ਵਿਸ਼ੇਸ਼ ਪਛਾਣ ਹੈ | ਬਰਾੜ ਨੇ ਆਖਿਆ ਕਿ ਪੰਜਾਬ ਦੇ ਨੌਜਵਾਨ ਹੁਣ ਆਪਣੇ ਹੱਕਾਂ, ਸੂਬੇ ਦੇ ਭਵਿੱਖ ਅਤੇ ਸਮਾਜਿਕ ਬਦਲਾਅ ਲਈ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ, ਜੋ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਇੱਕ ਸੱਜਰੀ ਸਵੇਰ ਵਾਂਗ ਉਮੀਦ ਭਰਿਆ ਸੰਕੇਤ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਮਿਸਲ ਸਤਲੁਜ' ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੀ ਹੈ ਅਤੇ ਨੌਜਵਾਨਾਂ ਦਾ ਵਧਦਾ ਵਿਸ਼ਵਾਸ ਜਥੇਬੰਦੀ ਨੂੰ ਨਵੀਂ ਸ਼ਕਤੀ ਤੇ ਦਿਸ਼ਾ ਪ੍ਰਦਾਨ ਕਰ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਹੱਕਾਂ ਦੀ ਰੱਖਿਆ ਲਈ 'ਮਿਸਲ ਸਤਲੁਜ' ਇਕ ਮਜ਼ਬੂਤ, ਸਿਧਾਂਤਕ ਅਤੇ ਬਦਲਵੀਂ ਰਾਜਨੀਤਿਕ ਧਾਰਾ ਵਜੋਂ ਉੱਭਰ ਰਹੀ ਹੈ | ਜਥੇਬੰਦੀ ਦਾ ਮੁੱਖ ਮਕਸਦ ਪੰਜਾਬ ਦੇ ਹਿਤਾਂ 'ਤੇ ਪਹਿਰਾ ਦਿੰਦਿਆਂ ਨੌਜਵਾਨਾਂ ਨੂੰ ਇੱਕ ਸਾਫ਼-ਸੁਥਰਾ ਅਤੇ ਲੋਕ-ਪੱਖੀ ਮੰਚ ਪ੍ਰਦਾਨ ਕਰਨਾ ਹੈ | ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਜੀ ਆਇਆਂ ਕਹਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਪਿੰਡ ਪੱਧਰ 'ਤੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਬਲ ਮਿਲੇਗਾ | ਜਥੇਬੰਦੀ ਵਿਚ ਸ਼ਾਮਲ ਹੋਣ ਉਪਰੰਤ ਗੁਰਸਾਰਜ ਸਿੰਘ ਨੇ ਕਿਹਾ ਕਿ ਉਹ 'ਮਿਸਲ ਸਤਲੁਜ' ਦੀ ਲੋਕ-ਪੱਖੀ ਸੋਚ, ਪੰਜਾਬ ਪ੍ਰਤੀ ਵਚਨਬੱਧਤਾ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਵਾਲੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਇਸ ਪਰਿਵਾਰ ਦਾ ਹਿੱਸਾ ਬਣੇ ਹਨ | ਉਨ੍ਹਾਂ ਅਹਿਦ ਲਿਆ ਕਿ ਉਹ ਆਪਣੇ ਸਾਥੀਆਂ ਸਮੇਤ ਜਥੇਬੰਦੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਇਸ ਵਿਸ਼ੇਸ਼ ਮੌਕੇ 'ਪੂਰਾ ਪੰਜਾਬ ਲਹਿਰ' ਦੇ ਕਨਵੀਨਰ ਅਮਰਿੰਦਰ ਸਿੰਘ ਤੂੜ, 'ਮਿਸਲ ਸਤਲੁਜ' ਦੇ ਜਨਰਲ ਸਕੱਤਰ ਮਾਨ ਸਿੰਘ ਕਿੱਲੀ ਅਤੇ ਯੂਥ ਵਿੰਗ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਜਸਨੂਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ਼ਨੀਦੇਵ ਮਹਾਰਾਜ ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24