21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਲਾਹਣ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਖ਼ਤਿਆਰ ਸਿੰਘ ਉਰਫ਼ ਪੱਪੂ ਪੁੱਤਰ ਰਸਾਲ ਸਿੰਘ ਵਾਸੀ ਢਾਣੀ ਰਸਾਲ ਸਿੰਘ ਦਾਖਲੀ ਪਾਕਾਂ, ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ ਅਤੇ ਉਸ ਨੇ ਅੱਜ ਵੀ ਆਪਣੇ ਘਰ ਅੰਦਰ ਨਾਜਾਇਜ਼ ਸ਼ਰਾਬ ਕੱਢਣ ਲਈ ਲਾਹਣ ਪਾਈ ਹੋਈ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 130 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੇਠ ਸੰਕਰਾਂਤੀ 'ਤੇ ਗੋਪਾਲ ਗਊਸ਼ਾਲਾ ਵਿਖੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਕਾਬੂ
Ad Position 24