21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦਿਨ-ਬ-ਦਿਨ ਵਧ ਰਹੀ ਗਰਮੀ ਤਾੋ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

Ad Position 21
No active advertisement
ਅਜੀਤ ਡੈਸਕ 19-05-2026
ਫ਼ਿਰੋਜ਼ਪੁਰ, 18 ਮਈ (ਕੁਲਬੀਰ ਸਿੰਘ ਸੋਢੀ)-ਅਜੋਕੇ ਦਿਨਾਂ ਵਿਚ ਤਾਪਮਾਨ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਨੂੰ ਲੂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਨੇ ਦੱਸਿਆ ਕਿ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ | ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ ਅਤੇ ਬਾਜ਼ਾਰ ਦੇ ਖੁੱਲੇ੍ਹ ਭੋਜਨ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖੀਰਾ, ਤਰਬੂਜ਼, ਅੰਬ, ਲੀਚੀ ਅਤੇ ਲੌਕੀ ਇਹ ਸਾਰੀਆਂ ਚੀਜ਼ਾਂ ਗਰਮੀ ਦੇ ਮੌਸਮ ਵਿਚ ਲਾਹੇਵੰਦ ਹਨ ਅਤੇ ਜ਼ਰੂਰੀ ਹੈ ਕਿ ਆਪਣੀ ਚਮੜੀ ਨੂੰ ਤੇਜ਼ ਗਰਮੀ ਅਤੇ ਸੂਰਜ ਦੀਆਂ ਸਿੱਧੀਆਂ ਕਿਰਨਾਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ | ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਮੀਨਾਕਸ਼ੀ ਢੀਂਗਰਾ ਨੇ ਕਿਹਾ ਕਿ ਇਸ ਮੌਸਮ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖ਼ਮ ਸ਼ੇ੍ਰਣੀ ਵਿਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਹੀਟ ਸਟਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਅÏਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜੋਖ਼ਮ 'ਤੇ ਹੁੰਦੇ ਹਨ | ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਢੇ ਸਮੇਂ, ਜਿਵੇਂ ਕਿ ਸਵੇਰ ਅਤੇ ਸ਼ਾਮ ਵਿਚ ਕੀਤੇ ਜਾਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਦੇ ਸੂਬਾ ਪ੍ਰਧਾਨ ਅਜੇਪਾਲ ਸਿੰਘ ਵਲੋਂ ਜਥੇਬੰਦੀ ਦਾ ਕੀਤਾ ਵਿਸਥਾਰ ਅਗਲੀ ਖ਼ਬਰ 79ਵੀਂ ਸੀਨੀਅਰ ਨੈਸ਼ਨਲ ਸਵਿਮਿੰਗ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੇ ਚੋਣ ਟਰਾਇਲ 31 ਨੂੰ ਲੁਧਿਆਣਾ ਵਿਖੇ
Ad Position 24