21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਕਿਯੂ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 19-05-2026
ਮੱਖੂ, 18 ਮਈ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਸ਼ੀਂਹਾਂਪਾੜੀ ਵਿਖੇ ਹੋਈ | ਜਿਸ ਦੌਰਾਨ ਬਲਾਕ ਮੱਖੂ ਦੇ ਵੱਖ-ਵੱਖ ਪਿੰਡਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਨੇ ਕਿਹਾ ਕਿ 15 ਮਈ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਦਾ ਅਸੀਂ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੇ ਹਾਂ ਅਤੇ ਅਸੀਂ ਕਿਸੇ ਵੀ ਪ੍ਰਕਾਰ ਦੀ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵਾਂਗੇ ਅਤੇ ਇਸ ਦਾ ਸਖ਼ਤ ਵਿਰੋਧ ਕਰਾਂਗੇ | ਉਨ੍ਹਾਂ ਕਿਹਾ ਕਿ 15 ਦਿਨਾਂ ਨੂੰ ਕਿਸਾਨਾਂ 'ਤੇ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ ਅਤੇ ਅਸੀਂ ਪਾਵਰਕਾਮ ਨੂੰ ਪ੍ਰੇਮ ਸਹਿਤ ਬੇਨਤੀ ਕਰਦੇ ਹਨ ਕਿ ਖੰਭਿਆਂ ਦੀਆਂ ਢਿੱਲੀਆਂ ਤਾਰਾਂ ਨੂੰ ਕਸ ਦਿੱਤਾ ਜਾਵੇ ਅਤੇ ਜਿਹੜੇ ਟਰਾਂਸਫਾਰਮ ਅਤੇ ਖੰਭੇ ਹੜ੍ਹਾਂ ਦੇ ਪਾਣੀ ਨਾਲ ਰੁੜ੍ਹ ਗਏ ਸਨ ਉਨ੍ਹਾਂ ਨੂੰ ਚਾਲੂ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੇ ਝੋਨੇ ਦੀ ਲਵਾਈ ਲਈ ਆਪਣੀਆਂ ਮੋਟਰਾਂ ਚਲਾ ਸਕਣ ਕਿਉਂਕਿ ਦਰਿਆ ਏਰੀਏ ਵਿਚ ਜੇਕਰ ਕਿਸਾਨ ਡੀਜ਼ਲ ਬਾਲ ਕੇ ਆਪਣੇ ਝੋਨੇ ਦੀ ਲਵਾਈ ਕੀਤੀ ਤਾਂ ਉਨ੍ਹਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਵੇਗਾ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਕਰਕੇ ਕਿਸਾਨ ਅਜੇ ਆਪਣੇ ਪੈਰਾਂ 'ਤੇ ਖੜ੍ਹਾ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਇਨ੍ਹਾਂ ਜਾਇਜ਼ ਮੰਗਾਂ 'ਤੇ ਪਾਵਰਕਾਮ ਨੇ ਗ਼ੌਰ ਨਾਲ ਕੀਤਾ ਤਾਂ ਸਾਨੂੰ ਮਜਬੂਰੀ ਵੱਸ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ,ਪਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ,ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ,ਜਰਨੈਲ ਸਿੰਘ, ਬੋਹੜ ਸਿੰਘ,ਬਲਦੇਵ ਸਿੰਘ,ਅਜਮੇਰ ਸਿੰਘ,ਗੁਰਚਰਨ ਸਿੰਘ,ਸਤਵਿੰਦਰ ਸਿੰਘ, ਬਗ਼ੀਚਾ ਸਿੰਘ, ਫੁੰਮਣ ਸਿੰਘ,ਲਖਵਿੰਦਰ ਸਿੰਘ,ਗੁਰਦੇਵ ਸਿੰਘ,ਬਲਵੀਰ ਸਿੰਘ, ਅੰਗਰੇਜ਼ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਦੇ ਸੂਬਾ ਪ੍ਰਧਾਨ ਅਜੇਪਾਲ ਸਿੰਘ ਵਲੋਂ ਜਥੇਬੰਦੀ ਦਾ ਕੀਤਾ ਵਿਸਥਾਰ ਅਗਲੀ ਖ਼ਬਰ ਭਾਕਿਯੂ ਪੰਜਾਬ ਦੇ ਵਫ਼ਦ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
Ad Position 24