21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਕਿਯੂ ਪੰਜਾਬ ਦੇ ਵਫ਼ਦ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 19-05-2026
ਫ਼ਿਰੋਜ਼ਪੁਰ, 18 ਮਈ (ਸੋਢੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਜਥੇਬੰਦੀ ਦੇ ਵਫ਼ਦ ਨੇ ਫ਼ਿਰੋਜ਼ਪੁਰ ਪੁਲਿਸ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਪੁਲਿਸ ਮਹਿਕਮੇ ਨਾਲ ਸਬੰਧਿਤ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇ | ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਅਤੇ ਗੁਰਦੀਪ ਸਿੰਘ ਬੁਰਜੀ ਜ਼ਿਲ੍ਹਾ ਪ੍ਰਧਾਨ ਪੱਛਮੀ ਨੇ ਅੱਗੇ ਕਿਹਾ ਕਿ ਫ਼ਿਰੋਜ਼ਪੁਰ ਪੁਲਿਸ ਕੋਲ ਆਮ ਲੋਕਾਂ ਦੇ ਵੱਡੀ ਗਿਣਤੀ ਵਿਚ ਮਾਮਲੇ ਲੰਬੇ ਸਮੇਂ ਤੋਂ ਵਿਚਾਰ ਅਧੀਨ ਪਏ ਹਨ | ਜਿਨ੍ਹਾਂ ਦਾ ਪ੍ਰਸ਼ਾਸਨ ਵਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਨ੍ਹਾਂ ਵਿਚਾਰ ਅਧੀਨ ਮਾਮਲਿਆਂ ਨੂੰ ਜਲਦੀ ਹੱਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਸਖ਼ਤ ਕਦਮ ਚੁੱਕੇ ਜਾਣਗੇ | ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਯੂਨੀਅਨ ਵਲੋਂ ਤਿੱਖਾ ਬਿਆਨ ਜਾਰੀ ਕਰਕੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ | ਜਿਸ ਦੀ ਪੂਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ, ਪੰਜਾਬ ਦੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਸੰਧੂ, ਬਲਵੀਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਬੰਡਾਲਾ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਮੋਹਕਮ ਵਾਲਾ, ਜ਼ੀਰਾ ਦੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਸਿੱਧੂ, ਅੰਮਿ੍ਤਪਾਲ ਸਿੰਘ ਅਤੇ ਮਹਿਲ ਸਿੰਘ ਸਮੇਤ ਕਈ ਮੁੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਪਾਰਦਰਸ਼ੀ ਤਰੀਕੇ ਨਾਲ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫ਼ਿ... ਅਗਲੀ ਖ਼ਬਰ ਮਿਸਲ ਸਤਲੁਜ ਦੇ ਸੂਬਾ ਪ੍ਰਧਾਨ ਅਜੇਪਾਲ ਸਿੰਘ ਵਲੋਂ ਜਥੇਬੰਦੀ ਦਾ ਕੀਤਾ ਵਿਸਥਾਰ
Ad Position 24