21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਮਨ ਸ਼ਰਮਾ ਵਲੋਂ ਸਮਰਥਕਾਂ ਨਾਲ ਵਾਰਡ ਨੰ. 12 ਜ਼ੀਰਾ ਤੋਂ ਚੋਣ ਪ੍ਰਚਾਰ ਸ਼ੁਰੂ

Ad Position 21
No active advertisement
ਅਜੀਤ ਡੈਸਕ 19-05-2026
ਜ਼ੀਰਾ, 18 ਮਈ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 12 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਨ ਕੁਮਾਰ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਕੜੀ ਦੇ ਤਹਿਤ ਰਮਨ ਕੁਮਾਰ ਸ਼ਰਮਾ ਨੇ ਪੁਨੀਤ ਸ਼ਰਮਾ, ਕੇਵਲ ਗੁੰਬਰ, ਸੰਦੀਪ ਸਿੰਘ, ਰਿੰਕੂ ਗੁਲ੍ਹਾਟੀ ਆਦਿ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਦਸਤਕ ਦਿੱਤੀ ਅਤੇ ਸ਼ਹਿਰ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਵੋਟਾਂ ਦੀ ਮੰਗ ਕੀਤੀ | ਇਸ ਦੌਰਾਨ ਗੱਲਬਾਤ ਕਰਦਿਆਂ ਰਮਨ ਕੁਮਾਰ ਸ਼ਰਮਾ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਇਕ ਧੜੱਲੇਦਾਰ ਅਤੇ ਨਿਧੜਕ ਆਗੂ ਹਨ ਜਿਨਾਂ ਨੇ ਆਪਣੇ ਕਾਰਜਕਾਲ ਦੌਰਾਨ ਵੱਡੀ ਪੱਧਰ 'ਤੇ ਜ਼ੀਰਾ ਸ਼ਹਿਰ ਦੇ ਵਿਕਾਸ ਦੇ ਕੰਮ ਕਰਵਾਏ ਅਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਆਪਣੇ ਵਾਰਡ ਵਿਚ ਸਾਫ ਸੁਥਰੇ ਪਾਣੀ, ਲੋਕਾਂ ਨੂੰ ਬਿਹਤਰ ਸਹੂਲਤਾਂ ਆਦਿ ਦੇਣ ਤੋਂ ਇਲਾਵਾ ਵਾਰਡ ਵਿਚ ਪਏ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਨਾ ਉਹਨਾਂ ਦਾ ਪਹਿਲਾ ਮਕਸਦ ਹੋਵੇਗਾ | ਉਹਨਾਂ ਕਿਹਾ ਕਿ ਆਪਣੇ ਵਾਰਡ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ ਬਹੁਤ ਮਾਣ ਸਤਿਕਾਰ ਮਿਲ ਰਿਹਾ ਹੈ ਅਤੇ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬਿਨਾਂ ਕਿਸੇ ਭੇਦਭਾਵ ਨਿਰਪੱਖ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਉਹਨਾਂ ਦੀ ਜਿੱਤ ਯਕੀਨੀ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ.ਏ.ਐੱਸ. ਪਬਲਿਕ ਸਕੂਲ ਬਜੀਦਪੁਰ ਦੀ ਰਸ਼ਮੀਨ ਕੌਰ ਅੰਡਰ-18 ਭਾਰਤੀ ਮਹਿਲਾ ਹਾਕੀ ਟੀਮ 'ਚ ਸ਼ਾਮਿਲ ਅਗਲੀ ਖ਼ਬਰ ਵਾਰਡ ਨੰਬਰ 16 ਵਿਚ ਮੋਹਿਤ ਢੱਲ ਦੀ ਚੜ੍ਹਤ, ਵੱਡੀ ਲੀਡ ਨਾਲ ਜਿੱਤ ਦਾ ਦਾਅਵਾ
Ad Position 24