15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਨੂੰਨੀ ਨਿਯਮਾਂ ਦੇ ਬਾਵਜੂਦ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ

Ad Position 21
No active advertisement
ਅਜੀਤ ਡੈਸਕ 20-05-2026
ਫ਼ਿਰੋਜ਼ਪੁਰ, 19 ਮਈ (ਗੁਰਿੰਦਰ ਸਿੰਘ)-ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ | ਸ਼ਹਿਰ ਅਤੇ ਪੇਂਡੂ ਇਲਾਕਿਆਂ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚੇ ਹਰ ਰੋਜ਼ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਸਕੂਲ ਜਾਣ ਲਈ ਮਜਬੂਰ ਹਨ | ਕਈ ਥਾਵਾਂ 'ਤੇ ਵਿਦਿਆਰਥੀ ਓਵਰਲੋਡ ਆਟੋ ਰਿਕਸ਼ਿਆਂ ਵਿਚ ਖੜ੍ਹ ਕੇ ਜਾਂ ਛੱਤਾਂ 'ਤੇ ਬੈਠ ਕੇ ਸਫ਼ਰ ਕਰਦੇ ਵੇਖੇ ਜਾ ਸਕਦੇ ਹਨ, ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ | ਇੱਥੇ ਹੀ ਬੱਸ ਨਹੀਂ ਨਾਬਾਲਗ ਬੱਚਿਆਂ ਵਲੋਂ ਦੋਪਹੀਆ ਵਾਹਨਾਂ 'ਤੇ ਤਿੰਨ ਤੋਂ ਚਾਰ ਸਵਾਰੀਆਂ ਬਿਠਾ ਕੇ ਸਕੂਲ ਆਉਣਾ ਆਮ ਗੱਲ ਬਣ ਚੁੱਕੀ ਹੈ | ਬਿਨਾਂ ਲਾਇਸੈਂਸ ਅਤੇ ਸੁਰੱਖਿਆ ਉਪਕਰਨਾਂ ਤੋਂ ਬਿਨਾਂ ਇਹ ਬੱਚੇ ਨਾ ਸਿਰਫ਼ ਆਪਣੀ ਜਾਨ ਖ਼ਤਰੇ ਵਿਚ ਪਾਉਂਦੇ ਹਨ, ਸਗੋਂ ਹੋਰਨਾਂ ਲਈ ਵੀ ਖ਼ਤਰਾ ਬਣ ਰਹੇ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਸਕੂਲਾਂ ਦੇ ਬਾਹਰ ਇਹ ਦਿ੍ਸ਼ ਹਰ ਰੋਜ਼ ਦੇਖਣ ਨੂੰ ਮਿਲਦੇ ਹਨ, ਪਰ ਸਕੂਲ ਪ੍ਰਬੰਧਕਾਂ ਅਤੇ ਟਰੈਫ਼ਿਕ ਪੁਲਿਸ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ | ਜਿੱਥੇ ਪ੍ਰਾਈਵੇਟ ਸਕੂਲਾਂ ਵਲੋਂ ਦੂਰ-ਦੁਰਾਡੇ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਸਕੂਲ ਵੈਨਾਂ ਅਤੇ ਬੱਸਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ, ਉੱਥੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚੇ ਅਜੇ ਵੀ ਆਟੋ ਰਿਕਸ਼ਿਆਂ ਅਤੇ ਹੋਰ ਅਸੁਰੱਖਿਅਤ ਸਾਧਨਾਂ 'ਤੇ ਨਿਰਭਰ ਹਨ | ਕਈ ਮਾਪਿਆਂ ਨੇ ਦੱਸਿਆ ਕਿ ਮਜਬੂਰੀ ਵੱਸ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਭੇਜਣਾ ਪੈਂਦਾ ਹੈ ਕਿਉਂਕਿ ਸਰਕਾਰੀ ਪੱਧਰ 'ਤੇ ਕੋਈ ਢੰਗ ਦੀ ਆਵਾਜਾਈ ਸਹੂਲਤ ਉਪਲਬਧ ਨਹੀਂ | ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨੀ ਪ੍ਰਾਵਧਾਨ ਹੋਣ ਦੇ ਬਾਵਜੂਦ ਕਈ ਥਾਵਾਂ 'ਤੇ ਨਿਯਮਾਂ ਦੀ ਪਾਲਨਾ ਨਾ ਹੋਣ ਕਾਰਨ ਸਕੂਲੀ ਵਿਦਿਆਰਥੀਆਂ ਦੀ ਜਾਨ ਖ਼ਤਰੇ ਵਿਚ ਪੈ ਰਹੀ ਹੈ | ਸਥਾਨਕ ਲੋਕਾਂ ਨੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ | ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਲਈ ਵੀ ਸੁਰੱਖਿਅਤ ਆਵਾਜਾਈ ਪ੍ਰਬੰਧ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਹੀ ਹਾਲਤਾਂ ਨੂੰ ਕਾਬੂ ਕੀਤਾ ਜਾ ਸਕੇ |
ਕਾਨੂੰਨੀ ਪ੍ਰਾਵਧਾਨ ਹੋਣ ਦੇ ਬਾਵਜੂਦ ਜ਼ਮੀਨੀ ਪੱਧਰ 'ਤੇ ਉਨ੍ਹਾਂ ਦੀ ਪਾਲਨਾ ਨਹੀਂ ਹੋ ਰਹੀ, ਜਿਸ ਕਾਰਨ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿਚ ਪੈ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਪੜਤਾਲ ਉਪਰੰਤ ਕੁੱਲ 369 ਉਮੀਦਵਾਰ ਯੋਗ ਪਾਏ ਗਏ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਅੱਤ ਦੀ ਗਰਮੀ 'ਚ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ
Ad Position 24