15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਪੜਤਾਲ ਉਪਰੰਤ ਕੁੱਲ 369 ਉਮੀਦਵਾਰ ਯੋਗ ਪਾਏ ਗਏ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 20-05-2026
ਫ਼ਿਰੋਜ਼ਪੁਰ, 19 ਮਈ (ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮੁੱਦਕੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 409 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾ ਦੀ ਪੜਤਾਲ ਉਪਰੰਤ 40 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਤੇ 369 ਉਮੀਦਵਾਰ ਯੋਗ ਪਾਏ ਗਏ ਹਨ | ਉਨ੍ਹਾਂ ਨੇ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਤੋਂ 173, ਜ਼ੀਰਾ ਤੋਂ 111 ਅਤੇ ਤਲਵੰਡੀ ਭਾਈ ਤੋਂ 67 ਅਤੇ ਮੁੱਦਕੀ ਤੋਂ 18 ਉਮੀਦਵਾਰ ਯੋਗ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ ਉਮੀਦਵਾਰ 19 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 128457 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿੱਚੋਂ 61091 ਮਰਦ ਅਤੇ 67360 ਅÏਰਤਾਂ ਜਦਕਿ 6 ਅਦਰ ਵੋਟਰ ਹਨ | ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਸੰਬਧਤ ਰਿਟਰਨਿੰਗ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 76 ਵਾਰਡਾਂ ਵਿੱਚ 145 ਪੋਲਿੰਗ ਬੂਥ ਬਣਾਏ ਗਏ ਹਨ | ਨਗਰ ਕੌਂਸਲ ਫ਼ਿਰੋਜ਼ਪੁਰ ਵਿਚ 33 ਵਾਰਡ ਤੇ 85 ਪੋਲਿੰਗ ਬੂਥ, ਮੁੱਦਕੀ ਨਗਰ ਪੰਚਾਇਤ ਵਿਚ 13 ਵਾਰਡ ਤੇ 13 ਪੋਲਿੰਗ ਬੂਥ, ਨਗਰ ਕੌਂਸਲ ਤਲਵੰਡੀ ਭਾਈ ਵਿਚ 13 ਵਾਰਡ ਤੇ 16 ਪੋਲਿੰਗ ਬੂਥ, ਨਗਰ ਕੌਂਸਲ ਜ਼ੀਰਾ ਵਿਚ 17 ਵਾਰਡ ਤੇ 31 ਪੋਲਿੰਗ ਬੂਥ ਬਣਾਏ ਗਏ ਹਨ | 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਲਾਲਚ ਦੇ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਭਾਗ ਸਿੰਘ ਸਕੂਲ ਵਿਚ ਵਿਸ਼ਵ ਲਾਫਟਰ ਦਿਵਸ ਮਨਾਇਆ ਅਗਲੀ ਖ਼ਬਰ ਕਾਨੂੰਨੀ ਨਿਯਮਾਂ ਦੇ ਬਾਵਜੂਦ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ
Ad Position 24