15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ 'ਚ ਸਫ਼ਾਈ ਸੇਵਕਾਂ ਦਾ ਧਰਨਾ 14 ਵੇਂ ਦਿਨ 'ਚ ਸ਼ਾਮਲ, ਕੂੜੇ ਦੇ ਢੇਰ ਲੱਗਣ ਨਾਲ ਬਿਮਾਰੀ ਫੈਲਣ ਦਾ ਖ਼ਤਰਾ

Ad Position 21
No active advertisement
ਅਜੀਤ ਡੈਸਕ 20-05-2026
ਫ਼ਿਰੋਜ਼ਪੁਰ 19 ਮਈ (ਚਾਵਲਾ)-ਨਗਰ ਕੌਂਸਲ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਧਰਨਾ 14 ਵੇਂ ਦਿਨ ਵੀ ਜਾਰੀ ਰਿਹਾ | ਜਿਸ ਕਰਕੇ ਸ਼ਹਿਰ ਅੰਦਰ ਥਾਂ ਥਾਂ 'ਤੇ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਬਦਬੂ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧਦਾ ਜਾ ਰਿਹਾ ਹੈ, ਲੇਕਿਨ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਸੁੱਤਾ ਪਿਆ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਵਿਕੀ, ਡੈਨੀ, ਅਮਰ ਭੱਟੀ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਕੇ ਆਊਟ ਸੋਰਸ ਅਤੇ ਕੰਟਰੈਕਟ ਅਧੀਨ ਕੰਮ ਕਰਦੇ ਮਾਲੀ, ਬੇਲਦਾਰ, ਸਫ਼ਾਈ ਸੇਵਕ, ਸੀਵਰਮੈਨ, ਫਾਇਰ ਬਿ੍ਗੇਡ ਮੁਲਾਜ਼ਮ, ਇਲੈਕਟਰੀਸ਼ਨ, ਪੰਪ ਆਪਰੇਟਰ ਅਤੇ ਕਲਰਕ ਆਦਿ ਨੂੰ ਵਿਭਾਗ ਦੇ ਅਧੀਨ ਕਰਕੇ ਰੈਗੂਲਰ ਕੀਤਾ ਜਾਵੇ | ਯੂਨੀਅਨ ਨੇ ਕਿਹਾ ਕਿ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਪੇ ਕਮਿਸ਼ਨ ਦੇ ਬਕਾਏ ਅਤੇ ਡੀਏ ਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ | ਧਰਨਾਕਾਰੀਆਂ ਨੇ ਆਖਿਆ ਕਿ ਜੇਕਰ ਸਾਡੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕੂੜਾ ਸੜਕਾਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਅੱਗੇ ਸੁੱਟਿਆ ਜਾਵੇਗਾ | ਧਰਨੇ ਦੌਰਾਨ ਡੈਨੀ ਪ੍ਰਧਾਨ, ਰਾਜ ਕੁਮਾਰ, ਰਜੇਸ਼ ਪਾਲਾ, ਪ੍ਰੀਤ ਸੋਨੰੂ, ਵਿਲੀਅਮ, ਗੁਰਵਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਰਮਨ ਘਾਰੂ, ਗੁਲਸ਼ਨ ਗਿੱਲ, ਮਹਿੰਦਰ, ਰਾਜ, ਕਾਕੜਾ ਰਾਜਾ, ਅਕਬਰ ਮੋਝਾ, ਸੰਜੇ ਭੱਟੀ, ਰਜੀਤ ਵਾਲਮਿਕ ਭੱਟੀ ਸਮੇਤ ਕਈ ਹੋਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਜਨਗਣਨਾ 2027 ਦੇ ਕੰਮ ਦਾ ਜੁਆਇੰਟ ਡਾਇਰੈਕਟਰ ਵਲੋਂ ਨਿਰੀਖਣ ਅਗਲੀ ਖ਼ਬਰ ਬਾਬਾ ਸਾਧੂ ਸਿੰਘ ਯਾਦਗਾਰੀ ਸੱਭਿਆਚਾਰਕ ਮੇਲਾ ਕਰਵਾਇਆ <br/>
Ad Position 24