15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਾਰਡ ਨੰਬਰ 1 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਸੀਤਾ ਨੇ ਮੰਗਿਆ ਲੋਕਾਂ ਦਾ ਸਾਥ

Ad Position 21
No active advertisement
ਅਜੀਤ ਡੈਸਕ 20-05-2026
ਫਿਰੋਜ਼ਪੁਰ, 19 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 1 ਵਿਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ | ਭਾਰਤੀ ਜਨਤਾ ਪਾਰਟੀ ਵਲੋਂ ਵਾਰਡ ਨੰਬਰ 1 ਤੋਂ ਉਮੀਦਵਾਰ ਸੀਤਾ ਪਤਨੀ ਮਹਿੰਦਰ ਵਲੋਂ ਲੋਕਾਂ ਨਾਲ ਸੰਪਰਕ ਕਰਕੇ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ ਜਾ ਰਹੀ ਹੈ | ਉਮੀਦਵਾਰ ਸੀਤਾ ਨੇ ਕਿਹਾ ਕਿ ਉਹ ਵਾਰਡ ਦੇ ਵਿਕਾਸ, ਸਫ਼ਾਈ, ਸੀਵਰੇਜ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕ ਭਲਾਈ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਵਾਰਡ ਦੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਕਮਲ ਦੇ ਫੁੱਲ ਵਾਲੇ ਨਿਸ਼ਾਨ 'ਤੇ ਮੋਹਰ ਲਗਾ ਕੇ ਭਾਰੀ ਬਹੁਮਤ ਨਾਲ ਕਾਮਯਾਬ ਬਣਾਇਆ ਜਾਵੇ | ਉਹਨਾਂ ਕਿਹਾ ਕਿ ਜੋ ਵਿਕਾਸ ਆਪ ਸਰਕਾਰ ਵੱਲੋਂ ਨਹੀਂ ਕੀਤੇ ਗਏ ਉਹ ਪਾਰਟੀ ਜਨਤਾ ਪਾਰਟੀ ਵਲੋਂ ਜਿੱਤ ਹਾਸਲ ਕਰਕੇ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਸ ਮੌਕੇ ਸਮਰਥਕਾਂ ਵਲੋਂ ਵੀ ਘਰ-ਘਰ ਜਾ ਕੇ ਕਮਲ ਦੇ ਫੁੱਲ ਦੇ ਝੰਡੇ ਫੜ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਮਨਮੀਤ ਸਿੰਘ ਕਲਸੀ, ਰਸ਼ਪਾਲ ਸਿੰਘ ਕਲਸੀ, ਬਲਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਗੋਪੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਉਪਕਾਰ ਸਿੰਘ ਸਿੱਧੂ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਜਨਗਣਨਾ 2027 ਦੇ ਕੰਮ ਦਾ ਜੁਆਇੰਟ ਡਾਇਰੈਕਟਰ ਵਲੋਂ ਨਿਰੀਖਣ
Ad Position 24