15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ਹਿਜ਼ਾਦਾ ਸੰਤ ਸਿੰਘ ਆਦਰਸ਼ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ

Ad Position 21
No active advertisement
ਅਜੀਤ ਡੈਸਕ 20-05-2026
ਜ਼ੀਰਾ, 19 ਮਈ (ਪ੍ਰਤਾਪ ਸਿੰਘ ਹੀਰਾ)-ਨੇੜਲੇ ਪਿੰਡ ਸ਼ਹਿਜ਼ਾਦਾ ਸੰਤ ਸਿੰਘ ਵਾਲਾ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਮਾ ਮਹਿਤਾ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ ਵਿਚ ਕਿਰਨਜੋਤ ਕੌਰ ਨੇ 89% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਰਾਜਵੰਤ ਕੌਰ ਨੇ 88,8% ਨਾਲ ਦੂਜਾ ਅਤੇ ਹਰਮਨਦੀਪ ਕੌਰ ਨੇ 88,4% ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਮਰਸ ਗਰੁੱਪ ਵਿਚ ਐਸ਼ਵੀਰ ਕੌਰ ਨੇ 86% ਅੰਕ ਹਾਸਲ ਕਰਕੇ ਪਹਿਲਾ ਸਹਿਜਪ੍ਰੀਤ ਕੌਰ ਨੇ 82% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਿਰਨਦੀਪ ਕੌਰ ਨੇ 81% ਅੰਕ ਪ੍ਰਾਪਤ ਕਰਕੇ ਤੀਸਰਾ ਅਸਥਾਨ ਹਾਸਿਲ ਕੀਤਾ | ਆਰਟਸ ਗਰੁੱਪ ਵਿਚ ਤਨਵੀਰ ਕੌਰ ਨੇ ਪਹਿਲਾ ਕਮਲਦੀਪ ਕੌਰ ਨੇ ਦੂਜਾ ਅਤੇ ਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਦਸਵੀਂ ਜਮਾਤ ਵਿੱਚ ਮੁਸਕਾਨ ਨੇ ਪਹਿਲਾ ਹਰਪ੍ਰੀਤ ਕੌਰ ਨੇ ਦੂਜਾ ਅਤੇ ਜੋਤੀ ਨੇ ਤੀਜਾ ਸਥਾਨ ਹਾਸਿਲ ਕੀਤਾ | ਅੱਠਵੀਂ ਜਮਾਤ ਵਿੱਚ ਸਾਨੀਆਂ ਨੇ ਪਹਿਲਾ ਸਥਾਨ ਸੁਖਮਨਦੀਪ ਕੌਰ ਨੇ ਦੂਜਾ ਅਤੇ ਐਲਸ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਹਨਾਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਰਮਾ ਮਹਿਤਾ ਨੇ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਪੜ੍ਹਾਈ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਕੌਰ, ਸੰਦੀਪ ਕੌਰ, ਸਿਮਰਨਜੀਤ ਕੌਰ, ਦਵਿੰਦਰ ਸਿੰਘ, ਸੁਖਬੀਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੁਮਾਰ, ਅਕਸ਼ੇ ਅਰੋੜਾ, ਦਵਿੰਦਰ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਿਖ਼ਲ ਭਾਰਤੀ ਮਹਿਲਾ ਅਗਰਵਾਲ ਸੰਮੇਲਨ ਵਲੋਂ ਉੱਦਮੀ ਨਾਰੀ ਸਨਮਾਨ ਸਮਾਰੋਹ ਦਾ ਆਯੋਜਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਰਜਨਾਂ ਪਿੰਡਾਂ 'ਚ ਜਥੇਬੰਦਕ ਚੋਣਾਂ ਰਾਹੀਂ ਨਵੀਆਂ ਇਕਾਈਆਂ ਦਾ ਕੀਤਾ ਗਠਨ
Ad Position 24