30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

15 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 21-05-2026
ਮਮਦੋਟ,20 ਮਈ(ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਦੁਆਰਾ 15 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਮਮਦੋਟ ਦੇ ਸਬ-ਇੰਸਪੈਕਟਰ ਦੀਪਕ ਪੁਲਿਸ ਟੀਮ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਨਾਮੀ ਵਿਅਕਤੀ ਮਮਦੋਟ, ਹਜ਼ਾਰਾ ਸਿੰਘ ਵਾਲਾ ਸੜਕ ਤੋਂ ਮਾਤਾ ਨਹਿਰਾਂ ਵਾਲੀ ਸੜਕ 'ਤੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਵਲੋਂ ਤੁਰੰਤ ਛਾਪੇਮਾਰੀ ਕਰਕੇ ਕੁਲਦੀਪ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਪੋਜੋ ਕਿ ਨੂੰ ੂ ਕਾਬੂ ਕਰ ਲਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 15 ਗਰਾਮ ਹੈਰੋਇਨ ਬਰਾਮਦ ਹੋਈ, ਪੁਲਿਸ ਵਲੋਂ ਬਣਦੀ ਕਾਰਵਾਈ ਅੰਜਾਮ ਦਿੱਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਸ਼ੁਰੂ ਅਗਲੀ ਖ਼ਬਰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਲਗਾਇਆ ਜਾਗਰੂਕਤਾ ਕੈਂਪ
Ad Position 24