30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਿਲਿਆ ਭਰਵਾਂ ਸਮਰਥਨ

Ad Position 21
No active advertisement
ਅਜੀਤ ਡੈਸਕ 21-05-2026
ਫ਼ਿਰੋਜ਼ਪੁਰ, 20 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਆਗੂ ਜਸਬੀਰ ਸਿੰਘ ਭੁੱਲਰ, ਇੰਚਾਰਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਨੇ ਆਪਣੇ ਸਾਥੀਆਂ ਸਮੇਤ ਪਿੰਡ ਕਾਮਲ ਵਾਲਾ ਬਸਤੀ ਚੰਦੇ ਵਾਲੀ ਦਾ ਦੌਰੇ ਦੌਰਾਨ ਪਿੰਡ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਮਨੋਰਥ ਪੱਤਰ ਅਤੇ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਪਿੰਡ ਦੇ ਪ੍ਰਮੁੱਖ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟਾਇਆ | ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮਲਕੀਤ ਸਿੰਘ, ਗੁਰਦੇਵ ਸਿੰਘ ਨੰਬਰਦਾਰ, ਸੁਖਦੇਵ ਸਿੰਘ, ਸੁਰਜੀਤ ਸਿੰਘ, ਜਥੇਦਾਰ ਕਰਤਾਰ ਸਿੰਘ, ਦਰਸ਼ਨ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਸੁਖਬੀਰ ਸਿੰਘ ਅਤੇ ਮੁਖਵਿੰਦਰ ਸਿੰਘ ਆਦਿ ਸ਼ਾਮਲ ਸਨ | ਇਸ ਮੌਕੇ ਡਾ. ਮੋਹਨ ਸਿੰਘ ਲਾਲਕਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪਿੰਡ ਨਿਵਾਸੀਆਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰਜੀ ਸਿੱਖਾਂ ਦੀ ਸਿਆਸੀ ਪਾਰਟੀ ਨੂੰ ਉਹ ਹਰ ਸੰਭਵ ਸਹਿਯੋਗ ਦੇਣਗੇ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੋਚ ਅਤੇ ਲੋਕ ਹਿਤਾਂ ਲਈ ਸੰਘਰਸ਼ ਕਰਨ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਉਹ ਇਸ ਨਾਲ ਜੁੜੇ ਹਨ | ਜਸਬੀਰ ਸਿੰਘ ਭੁੱਲਰ ਨੇ ਇਲਾਕਾ ਵਾਸੀਆਂ ਵਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਮੰਗਾਂ ਲਈ ਡਟ ਕੇ ਆਵਾਜ਼ ਉਠਾਉਂਦੀ ਰਹੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਸੰਗਠਿਤ ਨਸ਼ਾ ਤਸਕਰੀ ਦੇ ਵੱਡੇ ਰੈਕਟ ਦਾ ਪਰਦਾਫਾਸ਼-ਤਿੰਨ ਮੁੱਖ ਨਸ਼ਾ ਤਸਕਰਾਂ ਨੂੰ ਕੀਤਾ ਗਿ੍... ਅਗਲੀ ਖ਼ਬਰ ਆਨਲਾਈਨ ਦਵਾਈਆਂ ਦੀ ਹੋ ਰਹੀ ਬੇਤਹਾਸ਼ਾ ਵਿਕਰੀ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਜਤਾਇਆ ਰੋਸ
Ad Position 24