ਮੁਦਕੀ, 20 ਮਈ (ਭਾਰਤ ਭੂਸ਼ਨ ਅਗਰਵਾਲ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਭਾਜਪਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਅਮਰਜੀਤ ਸਿੰਘ ਘਾਰੂ ਮੁੱਖ ਸੇਵਾਦਾਰ ਫ਼ਿਰੋਜ਼ਪੁਰ ਦਿਹਾਤੀ ਭਾਜਪਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਨਗਰ ਪੰਚਾਇਤ ਚੋਣਾਂ 'ਚ ਭਾਜਪਾ ਵਲੋਂ 13 ਵਾਰਡਾਂ 'ਤੇ ਖੜੇ੍ਹ ਕੀਤੇ ਉਮੀਦਵਾਰ ਦੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਫਾਰਮ ਭਰਨ ਸਮੇਂ ਰਸਤੇ ਵਿਚ ਗੱਡੀਆਂ ਰੋਕ ਕੇ ਫਾਈਲਾਂ ਪਾੜਨ ਅਤੇ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ 'ਤੇ ਲੋਕਤੰਤਰ ਦੀਆਂ ਧੱਜੀਆਂ ਉਡਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਮੀਟਿੰਗ ਤੋਂ ਬਾਅਦ ਸ਼ਵੇਤ ਮਲਿਕ ਸਾਬਕਾ ਪ੍ਰਧਾਨ ਪੰਜਾਬ ਭਾਜਪਾ ਅਤੇ ਇੰਚਾਰਜ ਨਗਰ ਕੌਂਸਲ ਚੋਣਾਂ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ-ਘਰ ਭਾਜਪਾ ਦੇ ਝੰਡੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਵਨ ਕੁਮਾਰ ਗਰਗ ਮੀਤ ਪ੍ਰਧਾਨ ਮੰਡਲ ਤਲਵੰਡੀ ਭਾਈ, ਡਾ. ਵਿਨੋਦ ਕੁਮਾਰ ਮੀਤ ਪ੍ਰਧਾਨ, ਰਾਜ ਕੁਮਾਰ ਚਾਵਲਾ ਜਨਰਲ ਸਕੱਤਰ, ਸੁਖਮੰਦਰ ਸਿੰਘ ਮਿਸ਼ਰੀ ਵਾਲਾ ਮੀਤ ਪ੍ਰਧਾਨ ਕਿਸਾਨ ਵਿੰਗ ਫ਼ਿਰੋਜ਼ਪੁਰ, ਰਾਜੇਸ਼ ਕੁਮਾਰ ਮਹਿਤਾ ਕੈਸ਼ੀਅਰ, ਇੰਦਰਜੀਤ ਕੌਰ ਮੀਤ ਪ੍ਰਧਾਨ ਮਹਿਲਾ ਫ਼ਿਰੋਜ਼ਪੁਰ, ਲਖਵਿੰਦਰ ਕੌਰ ਪ੍ਰਧਾਨ ਮੰਡਲ ਮਹਿਲਾ ਵਿੰਗ, ਜਸਵਿੰਦਰ ਕੌਰ ਉਮੀਦਵਾਰ ਵਾਰਡ ਨੰਬਰ 5, ਸੁਖਵਿੰਦਰ ਸਿੰਘ ਸੁੱਖੀ ਭੁੱਲਰ ਪ੍ਰਧਾਨ ਯੁਵਾ ਮੋਰਚਾ, ਬਲਜਿੰਦਰ ਸਿੰਘ, ਸ਼ਮਸ਼ੇਰ ਸਿੰਘ ਸ਼ੰਮੀ ਉਮੀਦਵਾਰ ਵਾਰਡ ਨੰਬਰ 2 ਆਦਿ ਹਾਜ਼ਰ ਸਨ |