30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਧਾਇਕ ਭੁੱਲਰ ਨੇ ਆਪ ਉਮੀਦਵਾਰ ਪਰਮਵੀਰ ਸਿੰਘ ਵੜੈਚ ਦੇ ਦਫ਼ਤਰ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 21-05-2026
ਫ਼ਿਰੋਜਪੁਰ, 20 ਮਈ (ਕੁਲਬੀਰ ਸਿੰਘ ਸੋਢੀ)-ਨਗਰ ਕੌਂਸਲ ਚੋਣਾਂ ਦਾ ਅਖਾੜਾ ਪੂਰੀ ਤਰਾਂ ਭਖਿਆ ਹੋਇਆ ਹੈ ­'ਤੇ ਜਿੱਥੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂ 'ਤੇ ਅਹੁਦੇਦਾਰਾਂ ਆਪਣੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ | ਉੱਥੇ ਆਜ਼ਾਦ ਖੜੇ ਉਮੀਦਵਾਰਾਂ ਦੇ ਹੱਕ ਵਿਚ ਸਮਾਜਸੇਵੀ ਆਗੂਆਂ 'ਤੇ ਲੋਕਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ 'ਤੇ ਕੀਤੇ ਵਿਕਾਸ ਕਾਰਜਾਂ ਨੂੰ ਲੋਕਾਂ ਅੱਗੇ ਰੱਖਦੇ ਹੋਏ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀਂ ਹੈ | ਇਸੇ ਲੜੀ ਦੇ ਚੱਲਦੇ ਵਾਰਡ ਨੰਬਰ 2 ਤੋਂ ਆਪ ਦੇ ਉਮੀਦਵਾਰ ਪਰਮਵੀਰ ਸਿੰਘ ਵੜੈਚ ਦੇ ਹੱਕ ਵਿਚ ਲੋਕਾਂ ਵਲੋਂ ਆਪ ਮੁਹਾਰੇ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਹੋਈ 'ਤੇ ਘਰ ਘਰ ਜਾ ਕੇ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਆਪ ਉਮੀਦਵਾਰ ਪਰਮਜੀਤ ਸਿੰਘ ਵੜੈਚ ਦੇ ਦਫ਼ਤਰ ਦਾ ਉਦਘਾਟਨ ਕਰਨ ਲਈ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਪਹੁੰਚੇ, ਜਿਨ੍ਹਾਂ ਲੋਕਾਂ ਨੂੰ ਪਰਮਵੀਰ ਸਿੰਘ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤ ਨੀਤੀਆਂ ਅਤੇ ਦਿੱਤੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੌਂਸਲ ਚੋਣਾਂ 'ਚ ਲੋਕ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਉਮੀਦਵਾਰ ਪਰਮਵੀਰ ਸਿੰਘ ਨੇ ਲੋਕਾਂ ਦੀ ਹਾਜ਼ਰੀ ਵਿਚ ਵਿਧਾਇਕ ਭੁੱਲਰ ਨੂੰ ਵਿਸ਼ਵਾਸ ਦਿੱਤਾ ਕਿ ਉਹ ਲੋਕਾਂ ਵਲੋਂ ਮਿਲ ਰਹੇ ਸਹਿਯੋਗ ਨਾਲ ਚੋਣਾਂ ਵੱਡੇ ਫ਼ਰਕ ਨਾਲ ਜਿੱਤ ਕੇ ਜਿੱਥੇ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ, ਉੱਥੇ ਲੋਕ ਸੇਵਾ ਨੂੰ ਪਹਿਲ ਦੇਣਗੇ | ਉਨ੍ਹਾਂ ਹਲਕਾ ਵਿਧਾਇਕ ਭੁੱਲਰ ਨੂੰ ਵਾਰਡ ਦੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ 'ਤੇ ਵਿਧਾਇਕ ਨੇ ਵਿਸ਼ਵਾਸ ਦਿੱਤਾ ਕਿ ਉਮੀਦਵਾਰ ਪਰਮਵੀਰ ਨੂੰ ਜਿਤਾਓ, ਵਾਰਡ ਦੀ ਰੂਪ ਰੇਖਾ ਬਦਲ ਦਿੱਤੀ ਜਾਵੇਗੀ | ਇਸ ਮੌਕੇ ਵੱਡੀ ਸੰਖਿਆ ਵਿਚ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਗਨੂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 1 ਜੂਨ ਤੋਂ- ਡਾ. ਸੁਖਦੇਵ ਸਿੰਘ ਅਗਲੀ ਖ਼ਬਰ ਟਰਾਂਸਫ਼ਾਰਮਰ ਦਾ ਤੇਲ, ਤਾਰਾਂ ਤੇ ਸਟਾਰਟਰ ਚੋਰਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਵੇ ਸਰਕਾਰ- ਕਿਸਾਨ ਜਥੇਬੰਦੀਆਂ
Ad Position 24