29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਾਣਾ ਸੋਢੀ ਦੀ ਐਂਟਰੀ ਨਾਲ ਵਾਰਡ ਨੰਬਰ 2 'ਚ ਭਾਜਪਾ ਮੁਹਿੰਮ ਨੇ ਫੜਿਆ ਜ਼ੋਰ

Ad Position 21
No active advertisement
ਅਜੀਤ ਡੈਸਕ 21-05-2026
ਫਿਰੋਜ਼ਪੁਰ, 20 ਮਈ(ਸੁਖਵਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਾਰਡ ਨੰਬਰ 2 ਵਿਖੇ ਬਣਾਏ ਗਏ ਚੋਣ ਦਫ਼ਤਰ ਦੇ ਉਦਘਾਟਨ ਲਈ ਪਹੁੰਚੇ | ਜਿੱਥੇ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਜਪਾ ਸਮਰਥਕਾਂ ਵਿਚ ਭਾਰੀ ਜੋਸ਼ ਦਿਖਾਈ ਦਿੱਤਾ | ਇਸ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਾਰਡ ਨੰਬਰ 2 ਤੋਂ ਭਾਜਪਾ ਦੇ ਉਮੀਦਵਾਰ ਦਵਿੰਦਰ ਸਿੰਘ ਪਹਿਲਵਾਨ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਮੁੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਦੀ ਰਾਜਨੀਤੀ 'ਤੇ ਵਿਸ਼ਵਾਸ ਕਰਦੀ ਹੈ ਅਤੇ ਫਿਰੋਜ਼ਪੁਰ ਦੇ ਹਰ ਵਾਰਡ ਵਿਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ | ਰਾਣਾ ਸੋਢੀ ਨੇ ਕਿਹਾ ਕਿ ਵਾਰਡ ਨੰਬਰ 2 ਵਿਚ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਇਸ ਵਾਰ ਲੋਕ ਵਿਕਾਸ ਦੇ ਨਾਂ 'ਤੇ ਵੋਟ ਪਾਉਣ ਲਈ ਤਿਆਰ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਨੂੰ ਕਮਲ ਦੇ ਫੁੱਲ 'ਤੇ ਮੋਹਰ ਲਗਾ ਕੇ ਭਾਰਤੀ ਜਨਤਾ ਪਾਰਟੀ ਨੂੰ ਕਾਮਯਾਬ ਬਣਾਇਆ ਜਾਵੇ | ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਜਸਵਿੰਦਰ ਸਿੰਘ ਸੋਢੀ ਨੇ ਖਾਸ ਮੁਲਾਕਾਤ ਕੀਤੀ | ਬਲਵਿੰਦਰ ਬਾਬਾ ਅਤੇ ਹੋਰ ਵੀ ਵਰਕਰ ਮੌਜੂਦ ਸਨ | ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਾਰਡ ਨੰਬਰ 2 ਵਿਖੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਕਿਹਾ ਕਿ ਭਾਜਪਾ ਵਰਕਰ Tਕਮਲ ਦੇ ਫੁੱਲ ਨੂੰ ਪਾਣੀUਦੇ ਰਹੇ ਹਨ | ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਕਮਲ ਦੇ ਫੁੱਲ 'ਤੇ ਮੋਹਰ ਲਗਾ ਕੇ ਭਾਜਪਾ ਨੂੰ ਕਾਮਯਾਬ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਆਉਣ ਵਾਲੇ ਫ਼ੰਡ ਲੋਕਾਂ ਦੀ ਭਲਾਈ, ਸੀਵਰੇਜ, ਬਿਜਲੀ ਅਤੇ ਸਫ਼ਾਈ ਵਰਗੇ ਮੁੱਦਿਆਂ 'ਤੇ ਖ਼ਰਚੇ ਜਾਣਗੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਭਾਜਪਾ ਦੇ 8 ਤੋਂ 10 ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 32 'ਚ ਬੋਹੜ ਸਿੰਘ ਨੇ ਕਾਂਗਰਸ ਦੇ ਹੱਕ 'ਚ ਮੰਗਿਆ ਭਰਵਾਂ ਸਮਰਥਨ ਅਗਲੀ ਖ਼ਬਰ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ ਵਿਚ ਦਵਾਈ ਵਿਕ੍ਰੇਤਾਵਾਂ ਨੇ ਜ਼ੀਰਾ ਵਿਖੇ ਰੱਖੀਆਂ ਦੁਕਾਨਾਂ ਬੰਦ
Ad Position 24