ਫ਼ਿਰੋਜ਼ਪੁਰ, 20 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 32 ਵਿਚ ਕਾਂਗਰਸ ਪਾਰਟੀ ਦੇ ਐਮ.ਸੀ ਉਮੀਦਵਾਰ ਬੋਹੜ ਸਿੰਘ ਵਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਆਪਣੇ ਸਮਰਥਕਾਂ ਅਤੇ ਸਾਥੀਆਂ ਸਮੇਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ | ਚੋਣ ਪ੍ਰਚਾਰ ਦੌਰਾਨ ਬੋਹੜ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਵਿਕਾਸ ਦੀ ਰਾਜਨੀਤੀ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਨੂੰ ਪੰਜੇ ਦੇ ਨਿਸ਼ਾਨ 'ਤੇ ਮੋਹਰ ਲਗਾ ਕੇ ਕਾਂਗਰਸ ਪਾਰਟੀ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਨੰਬਰ 32 ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਬੋਹੜ ਸਿੰਘ ਨੂੰ ਭਰਵਾਂ ਸਮਰਥਨ ਮਿਲਿਆ ਅਤੇ ਕਈ ਥਾਵਾਂ 'ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਹੋਰ ਵੀ ਮੈਂਬਰ ਹਾਜ਼ਰ ਸਨ |