ਰਿੰਕੂ ਗਰੋਵਰ ਦੀ ਅਗਵਾਈ ਹੇਠ ਵਾਰਡ 13 ਵਿਚ ਕਾਂਗਰਸ ਮੁਹਿੰਮ ਨੇ ਫੜਿਆ ਜ਼ੋਰ
ਅਜੀਤ ਡੈਸਕ
21-05-2026
ਫ਼ਿਰੋਜ਼ਪੁਰ, 20 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ ਦੀ ਅਗਵਾਈ ਹੇਠ ਵਾਰਡ ਨੰਬਰ 13 ਵਿਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ | ਪ੍ਰਧਾਨ ਰਿੰਕੂ ਗਰੋਵਰ ਦੀ ਮਾਤਾ ਸ਼੍ਰੀਮਤੀ ਰੀਤਾ ਰਾਣੀ ਨੂੰ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਜਿਸ ਤੋਂ ਬਾਅਦ ਇਲਾਕੇ ਵਿਚ ਚੋਣੀ ਸਰਗਰਮੀਆਂ ਵਿਚ ਖ਼ਾਸਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ | ਰਿੰਕੂ ਗਰੋਵਰ ਖ਼ੁਦ ਨਾਮਦੇਵ ਚੌਂਕ ਵਿਖੇ ਚੋਣ ਦਫ਼ਤਰ ਵਿਖੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦੇ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਰਿੰਕੂ ਗਰੋਵਰ ਹਰ ਵੇਲੇ ਆਮ ਜਨਤਾ ਲਈ ਉਪਲਬਧ ਰਹਿੰਦੇ ਹਨ ਅਤੇ ਪਿਛਲੇ ਕਈ ਸਾਲਾਂ ਦੌਰਾਨ ਉਨ੍ਹਾਂ ਨੇ ਵਾਰਡ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਹੈ | ਰਿੰਕੂ ਗਰੋਵਰ ਨੇ ਕਿਹਾ ਕਿ ਨਗਰ ਕੌਂਸਲ ਸਿਰਫ਼ ਦਫ਼ਤਰਾਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਬਣੀ ਸੰਸਥਾ ਹੈ ਅਤੇ ਉਹ ਹਮੇਸ਼ਾ ਜਨਤਾ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਦੀ ਕੋਸ਼ਿਸ਼ ਕਰਦੇ ਰਹੇ ਹਨ | ਰਿੰਕੂ ਗਰੋਵਰ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਕੰਮਾਂ ਨੂੰ ਲੋਕ ਭਲੀਭਾਂਤ ਜਾਣਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ | ਵਾਰਡ ਵਾਸੀਆਂ ਨੇ ਕਿਹਾ ਕਿ ਗਰੋਵਰ ਪਰਿਵਾਰ ਹਰ ਦੁੱਖ-ਸੁੱਖ ਵਿਚ ਲੋਕਾਂ ਦੇ ਨਾਲ ਖੜ੍ਹਾ ਰਿਹਾ ਹੈ ਅਤੇ ਜਨਸੇਵਾ ਨੂੰ ਆਪਣਾ ਫ਼ਰਜ਼ ਸਮਝ ਕੇ ਨਿਭਾ ਰਿਹਾ ਹੈ |