ਫ਼ਿਰੋਜ਼ਪੁਰ, 20 ਮਈ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ, ਅਪ੍ਰੈਲ 2026 ਵਿਚ ਕਰਵਾਈਆਂ ਗਈਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 22 ਮਈ ਨੂੰ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਉੱਚ ਸਥਾਨ ਹਾਸਲ ਕਰਦੇ ਹੋਏ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦੀ ਇਸ ਉਪਲਬਧੀ ਨੇ ਨਾ ਸਿਰਫ਼ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ, ਸਗੋਂ ਪੂਰੇ ਜ਼ਿਲ੍ਹੇ ਨੂੰ ਵੀ ਮਾਣ ਮਹਿਸੂਸ ਕਰਵਾਇਆ ਹੈ | ਉਨ੍ਹਾਂ ਕਿਹਾ ਕਿ 22 ਮਈ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ) ਫ਼ਿਰੋਜ਼ਪੁਰ ਦੇ ਦੂਜੀ ਮੰਜ਼ਿਲ ਸਥਿਤ ਮੀਟਿੰਗ ਹਾਲ ਹੋਣ ਵਾਲੇ ਸਮਾਰੋਹ ਦੌਰਾਨ ਮੈਰਿਟ ਸੂਚੀ ਵਿਚ ਸਥਾਨ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ |