ਫ਼ਿਰੋਜ਼ਪੁਰ, 20 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ ਇਕ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਪ੍ਰਚਾਰ ਮੁਹਿੰਮ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ | ਭਾਰਤੀ ਜਨਤਾ ਪਾਰਟੀ ਦੇ ਹਰਮਨ ਪਿਆਰੇ ਅਤੇ ਲੋਕਾਂ ਦੇ ਦੁੱਖ ਸੁੱਖ ਦੇ ਸਾਥੀ ਉਮੀਦਵਾਰ ਸੀਤਾ ਵਲੋਂ ਆਪਣੇ ਸਾਥੀਆਂ ਸਮੇਤ ਘਰ ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਹੱਕ ਵਿਚ ਵੋਟ ਤਾਂ ਦੀ ਅਪੀਲ ਕੀਤੀ ਇਸ ਮੌਕੇ ਸਾਗਰ ਤੇਜ਼ੀ ਵੀ ਆਪਣੇ ਸਮਰਥਕਾਂ ਸਮੇਤ ਚੋਣ ਮੋਹ ਵਿਚ ਗਰਮ ਜੋਸ਼ੀ ਨਾਲ ਸ਼ਾਮਿਲ ਹੋਏ ਉਨ੍ਹਾਂ ਵਾਰਡ ਵਾਸੀਆਂ ਨੂੰ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਐ.ਸੀ ਪਾਰਟੀ ਹੈ ਜੋ ਵਿਕਾਸ ਅਤੇ ਲੋਕ ਸੇਵਾ ਦੀ ਰਾਜਨੀਤੀ 'ਤੇ ਵਿਸ਼ਵਾਸ ਕਰਦੀ ਹੈ | ਉਮੀਦਵਾਰਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਮੁਕੰਮਲ ਦੇ ਫ਼ੁਲ ਦੇ ਨਿਸ਼ਾਨ 'ਤੇ ਮੋਹਰ ਲਗਾ ਕੇ ਭਾਰਤੀ ਜਨਤਾ ਪਾਰਟੀ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਨੰਬਰ 1 ਨੂੰ ਸ਼ਹਿਰ ਦਾ ਸਭ ਤੋਂ ਸੁੰਦਰ ਵਿਕਸਿਤ ਅਤੇ ਮਿਸਾਲੀ ਵਾਰਡ ਬਣਾਇਆ ਜਾ ਸਕੇ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਭਰਵਾਂ ਸਮਰਥਨ ਮਿਲਿਆ ਅਤੇ ਕਈ ਥਾਵਾਂ 'ਤੇ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਵਾਰਡ ਵਾਸੀਆਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਨਾਅਰੇ ਲਗਾਏ ਗਏ |