01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਹਲਕਾ ਸ਼ਹਿਰੀ ਵਿਧਾਇਕ ਭੁੱਲਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 22-05-2026
ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਆਂਗਣਵਾੜੀ ਵਰਕਰਾਂ 'ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਸਬੰਧੀ ਗੱਲਬਾਤ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਜਾ ਰਿਹਾ ਹੈ | ਪਰ ਨਾ ਮਿਲਣ ਕਰਕੇ ਵਰਕਰਾਂ 'ਤੇ ਮੈਂਬਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ਵਿਚ ਹਲਕਾ ਸ਼ਹਿਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੀਟਿੰਗ ਦਾ ਟਾਈਮ ਲੈ ਕੇ ਦੇਣ ਸਬੰਧੀ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਸ਼ੀਲ ਰਾਣੀ ਨੇ ਮੰਗ ਪੱਤਰ ਵਿਚਲੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ | ਜਿਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਆਪ ਦੀ ਸਰਕਾਰ ਵਲੋਂ ਆਂਗਣਵਾੜੀ ਵਰਕਰ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ 'ਤੇ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ | ਆਂਗਣਵਾੜੀ ਵਰਕਰਾਂ ਹੈਲਪਰਾਂ ਤੋਂ ਬਿਨਾਂ ਸਮਾਰਟ ਫ਼ੋਨ ਦੇ ਪੋਸ਼ਣ ਟਰੈਕਰ ਐਪ 'ਤੇ ਕੰਮ ਲਿਆ ਜਾ ਰਿਹਾ ਹੈ | ਜਲਦ ਨਵੇਂ ਸਮਾਰਟ ਫ਼ੋਨ ਦਿੱਤੇ ਜਾਣ, ਮੋਬਾਈਲ ਭੱਤੇ ਵਿਚ ਵਾਧਾ ਕੀਤਾ ਜਾਵੇ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਆਂਗਣਵਾੜੀ ਵਰਕਰਾਂ ਨੂੰ ਆਪਣੇ ਨਿੱਜੀ ਫੋਨਾਂ ਤੋਂ ਕੰਮ ਕਰਨ ਲਈ ਕਿਹਾ ਜਾ ਰਿਹਾ ਹੈ | ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ ਮੰਗ ਕਰਦੀ ਹੈ ਕਿ ਆਂਗਣਵਾੜੀ ਵਰਕਰ ਨੂੰ ਸਮਾਰਟ ਫ਼ੋਨ ਦਿੱਤਾ ਜਾਵੇ ਤਾਂ ਹੀ ਇਹ ਕੰਮ ਲਿਆ ਜਾਵੇ | ਪ੍ਰਧਾਨ ਸ਼ੀਲਾ ਰਾਣੀ ਨੇ ਅੱਗੇ ਦੱਸਿਆ ਕਿ ਐਨ.ਜੀ.ਓ ਅਧੀਨ ਚੱਲ ਰਹੇ ਤਿੰਨ ਬਲਾਕ ਬਠਿੰਡਾ, ਤਰਸੀਕਾ, ਸਿਧਵਾਂ ਬੇਟ ਜਿਨ੍ਹਾਂ ਨੂੰ ਵਾਪਸ ਲੈਣ ਦਾ ਨੋਟੀਫ਼ਿਕੇਸ਼ਨ ਹੋ ਚੁੱਕਿਆ ਹੈ | ਇਸ ਨੂੰ ਤੁਰੰਤ ਲਾਗੂ ਕੀਤਾ ਜਾਵੇ | ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ | ਇਸ ਮੌਕੇ ਬਲਾਕ ਪ੍ਰਧਾਨ ਮਨਜੀਤ ਕੌਰ, ਸਿਮਰਨ, ਕੰਵਲਜੀਤ ਕੌਰ, ਪਰਮਜੀਤ ਕੌਰ, ਦਿਲਜੀਤ ਕੌਰ, ਜਸਬੀਰ ਕੌਰ, ਹਰਭਜਨ ਕੌਰ, ਰਾਣੋ, ਜਸਪਾਲ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਕਾ ਬਲਾਕ ਖੇਤੀਬਾੜੀ ਅਫ਼ਸਰ ਨਾ ਹੋਣ ਕਾਰਨ ਕਿਸਾਨੀ ਯੋਜਨਾਵਾਂ ਲੈਣ ਵਿਚ ਹੋ ਰਹੀ ਦੇਰੀ ਅਗਲੀ ਖ਼ਬਰ ਸ਼ਾਟ ਸਰਕਟ ਕਾਰਨ ਸ਼ੈਲਰ ਵਿਚ ਲੱਗੀ ਅੱਗ, ਲੱਖਾਂ ਰੁਪਏ ਦਾ ਖ਼ਾਲੀ ਬਾਰਦਾਨਾ ਸੜ ਕੇ ਸੁਆਹ
Ad Position 24