30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

28 ਦੇ ਧਰਨੇ-ਮੁਜ਼ਾਹਰੇ ਸੰਬੰਧੀ ਲੇਬਰ ਮਜ਼ਦੂਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 22-05-2026
ਗੁਰੂਹਰਸਹਾਏ, 21 ਮਈ (ਕਪਿਲ ਕੰਧਾਰੀ)-ਫੱਕ ਘੋਟਾਲਾ ਵਿਰੋਧੀ ਐਕਸ਼ਨ ਕਮੇਟੀ ਗੁਰੂਹਰਸਹਾਏ ਵਲੋਂ ਕਮੇਟੀ ਕਨਵੀਨਰ ਜ਼ੈਲ ਸਿੰਘ ਚੱਪਾੜਿੱਕੀ ਦੀ ਅਗਵਾਈ ਹੇਠ 28 ਮਈ ਨੂੰ ਡੀ.ਐਸ.ਪੀ. ਦਫ਼ਤਰ ਗੁਰੂਹਰਸਹਾਏ ਅੱਗੇ ਦਿੱਤੇ ਜਾਣ ਵਾਲੇ ਧਰਨੇ ਅਤੇ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਮੰਡੀ ਗੁਰੂਹਰਸਹਾਏ ਦੇ ਲੇਬਰ ਚੌਕ ਵਿਚ ਮਜ਼ਦੂਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਐਕਸ਼ਨ ਕਮੇਟੀ ਦੇ ਆਗੂ ਕੁਲਦੀਪ ਸਿੰਘ ਮੋਠਾਂ ਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਫੱਕ ਘੋਟਾਲਾ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਬਣੀ ਐਕਸ਼ਨ ਕਮੇਟੀ ਵਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਕੋਲ ਕਈ ਵਾਰ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਨਸਾਫ਼ ਨਾ ਮਿਲਣ ਦੇ ਨਾਲ-ਨਾਲ ਗੁਰੂਹਰਸਹਾਏ ਪੁਲਿਸ ਵਲੋਂ ਕਥਿਤ ਤੌਰ 'ਤੇ ਮੁਲਜ਼ਮਾਂ ਦਾ ਪੱਖ ਪੂਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸੇ ਰੋਸ ਦੇ ਚੱਲਦਿਆਂ ਐਕਸ਼ਨ ਕਮੇਟੀ ਵਲੋਂ 28 ਮਈ ਨੂੰ ਡੀ.ਐਸ.ਪੀ. ਦਫ਼ਤਰ ਗੁਰੂਹਰਸਹਾਏ ਅੱਗੇ ਧਰਨਾ ਅਤੇ ਮੁਜ਼ਾਹਰਾ ਕੀਤਾ ਜਾਵੇਗਾ | ਇਸ ਦੀ ਸਫਲਤਾ ਲਈ ਲੇਬਰ ਮਜ਼ਦੂਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ | ਜਿਸ ਦੌਰਾਨ ਮਜ਼ਦੂਰਾਂ ਨੇ ਭਰੋਸਾ ਦਿਵਾਇਆ ਕਿ ਉਹ ਵੱਡੀ ਗਿਣਤੀ ਵਿਚ ਧਰਨੇ-ਮੁਜ਼ਾਹਰੇ ਵਿਚ ਸ਼ਾਮਲ ਹੋਣਗੇ | ਐਕਸ਼ਨ ਕਮੇਟੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਫੱਕ ਮਸਲੇ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ਮੁਕਾਬਲਿਆਂ 'ਚ ਐਮਬਰੋਜ਼ੀਅਲ ਸਕੂਲ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਬਜ਼ੁਰਗ ਕਿਸਾਨ ਨੇ ਇੰਦਰਾ ਕਾਲੋਨੀ ਦੀ ਪੰਚਾਇਤ 'ਤੇ ਜ਼ਮੀਨ ਦੇ ਕੁਝ ਹਿੱਸੇ 'ਚ ਜਬਰੀ ਕਬਜ਼ਾ ਕਰਨ ਦਾ ਲਗਾਇਆ ਦੋਸ਼ <br/...
Ad Position 24