30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਹਸਤੀਵਾਲਾ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 22-05-2026
ਮੱਲਾਂਵਾਲਾ, 21 ਮਈ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਨਵੀਂ ਇਕਾਈ ਦਾ ਗਠਨ ਪਿੰਡ ਹਸਤੀਵਾਲਾ ਵਿਖੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਕੀਤਾ ਗਿਆ | ਨਵੀਂ ਇਕਾਈ 'ਚ ਕਾਬਲ ਸਿੰਘ ਨੂੰ ਇਕਾਈ ਪ੍ਰਧਾਨ, ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਨੂੰ ਖ਼ਜ਼ਾਨਚੀ, ਲਖਵਿੰਦਰ ਸਿੰਘ ਫ਼ੌਜੀ ਨੂੰ ਬੁਲਾਰਾ, ਗੁਰਭਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਪ੍ਰਤਾਪ ਸਿੰਘ ਸਿੱਧੂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਪ੍ਰਗਟ ਸਿੰਘ, ਕਰਨੈਲ ਸਿੰਘ, ਹਰਦੀਪ ਸਿੰਘ, ਰਸਾਲ ਸਿੰਘ ਅੰਗੂਰਾਂ, ਸੁੱਚਾ ਸਿੰਘ, ਬਲਵਿੰਦਰ ਹੈਪੀ, ਨਿੱਕਾ ਬਿੱਲਾ ਅਤੇ ਗੁਰਦੇਵ ਮਹਾਜਾ ਸਮੇਤ ਹੋਰ ਮੈਂਬਰਾਂ ਨੂੰ ਵੀ ਜਥੇਬੰਦੀ ਵਿਚ ਅਹੁਦੇ ਸੌਂਪੇ ਗਏ | ਸਮਾਗਮ ਦੌਰਾਨ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਖ਼ਿਲਾਫ਼ ਲਿਆਂਦੀਆਂ ਜਾ ਰਹੀਆਂ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਜਥੇਬੰਦੀ ਹਰ ਮੁੱਦੇ 'ਤੇ ਸੰਘਰਸ਼ ਲਈ ਤਿਆਰ ਹੈ | ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਨੇੜੇ ਹੋਣ ਦੇ ਬਾਵਜੂਦ ਬਿਜਲੀ ਵਿਭਾਗ ਵਲੋਂ ਹਾਲੇ ਤੱਕ ਨਾ ਤਾਂ ਤਾਰਾਂ ਦੀ ਮੁਰੰਮਤ ਕੀਤੀ ਗਈ ਹੈ ਅਤੇ ਨਾ ਹੀ ਗਰਿੱਡਾਂ ਦੀ ਸੰਭਾਲ ਵੱਲ ਕੋਈ ਧਿਆਨ ਦਿੱਤਾ ਗਿਆ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ ਬਿਜਲੀ ਘਰਾਂ ਅਤੇ ਲਾਈਨਾਂ ਦੀ ਮੁਰੰਮਤ ਕਰਕੇ ਸਪਲਾਈ ਸੁਚਾਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ |
ਨਵ-ਨਿਯੁਕਤ ਇਕਾਈ ਪ੍ਰਧਾਨ ਕਾਬਲ ਸਿੰਘ ਨੇ ਕਿਹਾ ਕਿ ਉਹ ਜਥੇਬੰਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਕਿਸਾਨ ਹਿਤਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣਗੇ | ਇਸ ਮੌਕੇ ਰਸ਼ਪਾਲ ਸਿੰਘ ਭੁੱਲਰ, ਜੋਗਿੰਦਰ ਸਿੰਘ ਬਲਾਕ ਮੀਤ ਪ੍ਰਧਾਨ, ਪਰਮਜੀਤ ਸਿੰਘ ਗੁਲਾਮੀਵਾਲਾ, ਬਲਵਿੰਦਰ ਸਿੰਘ ਇਕਾਈ ਪ੍ਰਧਾਨ ਮੁੱਠਿਆਂ ਵਾਲਾ, ਬਲਜਿੰਦਰ ਸਿੰਘ, ਅਵਤਾਰ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਮੱਲਾਂਵਾਲਾ ਦੀ ਚੋਣ ਸਮਾਪਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਹਸਤੀਵਾਲਾ ਇਕਾਈ ਦਾ ਗਠਨ
Ad Position 24