30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

47 ਡਿਗਰੀ ਦੀ ਤਪਸ਼ 'ਚ ਬੱਚਿਆਂ ਨੂੰ ਸਕੂਲ ਭੇਜਣਾ ਖ਼ਤਰਨਾਕ : ਪਿੰਕੀ

Ad Position 21
No active advertisement
ਅਜੀਤ ਡੈਸਕ 22-05-2026
ਫਿਰੋਜ਼ਪੁਰ, 21 ਮਈ (ਸੁਖਵਿੰਦਰ ਸਿੰਘ)-ਪੰਜਾਬ ਵਿਚ ਲਗਾਤਾਰ ਵੱਧ ਰਹੀ ਭਿਆਨਕ ਗਰਮੀ ਅਤੇ ਤਾਪਮਾਨ ਦੇ 47 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗਰਮੀਆਂ ਦੀਆਂ ਛੁੱਟੀਆਂ 30 ਦਿਨਾਂ ਦੀ ਬਜਾਏ 40 ਦਿਨ ਕਰਨ ਦੀ ਅਪੀਲ ਕੀਤੀ ਗਈ ਹੈ | ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਪਿੰਕੀ ਸਾਬਕਾ ਵਿਧਾਇਕ ਨੇ ਕਿਹਾ ਕਿ ਬੇਹੱਦ ਗਰਮੀ ਕਾਰਨ ਸਭ ਤੋਂ ਵੱਧ ਪ੍ਰਭਾਵ ਸਕੂਲੀ ਬੱਚਿਆਂ 'ਤੇ ਪੈਂਦਾ ਹੈ ਅਤੇ ਛੋਟੇ ਬੱਚਿਆਂ ਨੂੰ ਹੀਟ ਸਟਰੋਕ ਤੇ ਹੋਰ ਭਿਆਨਕ ਬਿਮਾਰੀਆਂ ਦਾ ਖ਼ਤਰਾ ਬਣ ਜਾਂਦਾ ਹੈ | ਜੇਕਰ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ 40 ਦਿਨ ਲਈ ਕਰ ਦਿੱਤੀਆਂ ਜਾਣ ਤਾਂ ਇਸ ਨਾਲ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ | ਮਾਪਿਆਂ ਲਈ ਵੀ ਸਹੂਲਤ ਹੋਵੇਗੀ ਅਤੇ ਅਧਿਆਪਕ ਵਰਗ ਨੂੰ ਵੀ ਗਰਮੀ ਤੋਂ ਬਚਾਅ ਮਿਲੇਗਾ | ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਸਤਿਕਾਰਯੋਗ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਦਲੀਲ ਦਿੱਤੀ ਕਿ ਛੁੱਟੀਆਂ ਵਧਾਉਣ ਨਾਲ ਪੰਜਾਬ ਵਿਚ ਬਿਜਲੀ ਦੀ ਵੱਧ ਰਹੀ ਡਿਮਾਂਡ ਵਿਚ ਵੀ 10 ਤੋਂ 12 ਫ਼ੀਸਦੀ ਤੱਕ ਕਮੀ ਆ ਸਕਦੀ ਹੈ | ਸਕੂਲਾਂ ਅਤੇ ਕਾਲਜਾਂ ਵਿੱਚ ਘੱਟ ਬਿਜਲੀ ਦੀ ਖਪਤ ਹੋਣ ਨਾਲ ਸਰਕਾਰ ਉਹ ਬਿਜਲੀ ਕਿਸਾਨਾਂ ਨੂੰ ਮੁਹੱਈਆ ਕਰਵਾ ਸਕਦੀ ਹੈ, ਜਿਸ ਨਾਲ ਖੇਤੀਬਾੜੀ ਸੈਕਟਰ ਨੂੰ ਵੱਡਾ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਵੇਲੇ ਲੋਕ ਭਿਆਨਕ ਗਰਮੀ ਤੋਂ ਪ੍ਰੇਸ਼ਾਨ ਹਨ |ਇਲਾਕਿਆਂ ਵਿਚ ਲੋਕਾਂ ਨਾਲ ਗੱਲਬਾਤ ਦੌਰਾਨ ਵੀ ਮਾਪੇ ਇਹੀ ਮੰਗ ਕਰ ਰਹੇ ਹਨ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਛੁੱਟੀਆਂ ਤੁਰੰਤ ਵਧਾਈਆਂ ਜਾਣ | ਅੰਤ ਵਿਚ ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਐਜੂਕੇਸ਼ਨ ਚੀਫ਼ ਸੈਕਟਰੀ ਨਾਲ ਤੁਰੰਤ ਗੱਲਬਾਤ ਕਰਕੇ ਹੁਕਮ ਜਾਰੀ ਕਰਨ ਤਾਂ ਜੋ 30 ਦਿਨਾਂ ਦੀ ਬਜਾਏ 40 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਲਾਗੂ ਕੀਤੀਆਂ ਜਾ ਸਕਣ ਅਤੇ Tਸਰਬੱਤ ਦਾ ਭਲਾUਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਦਲਜੀਤ ਸਿੰਘ ਬੁੱਟਰ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਮੱਲਾਂਵਾਲਾ ਦੀ ਚੋਣ ਸਮਾਪਤ
Ad Position 24