30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਿਸਾਨ ਆਗੂ ਦਲਜੀਤ ਸਿੰਘ ਬੁੱਟਰ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 22-05-2026
ਮੱਖੂ, 21 ਮਈ (ਕੁਲਵਿੰਦਰ ਸਿੰਘ ਸੰਧੂ)-ਸਾਬਕਾ ਸਰਪੰਚ ਦਲਜੀਤ ਸਿੰਘ ਬੁੱਟਰ ਮੱਖੂ ਤੋਂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਜੀਤ ਸਿੰਘ, ਦਲੀਪ ਸਿੰਘ ਵਾਸੀ ਪਿੰਡ ਬੁੱਟਰ ਰੌਸ਼ਨ ਸ਼ਾਹ ਵਾਲਾ ਬਲਾਕ ਮੱਖੂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਇਨ੍ਹਾਂ ਦੇ ਸਤਿਕਾਰਯੋਗ ਮਾਤਾ ਸੁਖਚੈਨ ਕੌਰ ਉਮਰ ਕਰੀਬ 90 ਸਾਲ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਕਹਿ ਕੇ ਸਵਰਗ ਸੁਧਾਰ ਗਏ | ਇਸ ਦੁੱਖ ਦੀ ਘੜੀ ਵਿਚ ਬੁੱਟਰ ਪਰਿਵਾਰ ਨਾਲ ਅਜਮੇਰ ਸਿੰਘ ਲੱਖੋਵਾਲ ਸਾਬਕਾ ਚੇਅਰਮੈਨ ਮੰਡੀ ਬੋਰਡ ਪੰਜਾਬ, ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ, ਜ਼ਿਲ੍ਹਾ,ਬਲਾਕ, ਇਕਾਈ ਆਗੂ ਅਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਗੈਰ ਸਿਆਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਕਿਸਾਨ ਜਥੇਬੰਦੀਆਂ, ਪਿੰਡ ਵਾਸੀ ਅਤੇ ਰਿਸ਼ਤੇਦਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਮੱਖੂ 'ਚ ਹੋਈ ਸ਼ੁਰੂਆਤ ਅਗਲੀ ਖ਼ਬਰ 47 ਡਿਗਰੀ ਦੀ ਤਪਸ਼ 'ਚ ਬੱਚਿਆਂ ਨੂੰ ਸਕੂਲ ਭੇਜਣਾ ਖ਼ਤਰਨਾਕ : ਪਿੰਕੀ
Ad Position 24