30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਮੱਖੂ 'ਚ ਹੋਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 22-05-2026
ਮੱਖੂ, 21 ਮਈ (ਵਰਿੰਦਰ ਮਨਚੰਦਾ)-ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅੱਜ ਮੱਖੂ ਕਸਬੇ ਅੰਦਰ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਠੁਕਰਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਅੱਜ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਸੀਨੀਅਰ ਯੂਥ ਆਗੂ ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਣ ਕਟਾਰੀਆ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ 'ਚ ਮਹਿਲਾਵਾਂ ਦੇ ਫਾਰਮ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਵਾਰਡ ਦੇ ਹਿਸਾਬ ਨਾਲ ਮਹਿਲਾਵਾਂ ਦੇ ਫਾਰਮ ਭਰੇ ਜਾਣਗੇ ਅਤੇ ਬਜ਼ੁਰਗਾਂ ਦੇ ਘਰਾਂ 'ਚ ਜਾ ਕੇ ਫਾਰਮ ਭਰੇ ਜਾਣਗੇ | ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ 'ਚ ਆਂਗਣਵਾੜੀ ਸੈਂਟਰ 'ਚ ਇਸ ਯੋਜਨਾ ਨੂੰ ਲੈ ਕੇ ਔਰਤਾਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਔਰਤਾਂ ਰਜਿਸਟ੍ਰੇਸ਼ਨ ਲਈ ਆਂਗਣਵਾੜੀ ਕੇਂਦਰਾਂ 'ਤੇ ਪਹੁੰਚ ਰਹੀਆਂ ਹਨ | ਬਲਾਕ ਪ੍ਰਧਾਨ ਸੰਦੀਪ ਠੁਕਰਾਲ ਨੇ ਦੱਸਿਆ ਕਿ ਇਹ ਯੋਜਨਾ ਮਹਿਲਾਵਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗੀ ਅਤੇ ਇਸ ਨਾਲ ਉਹ ਆਰਥਿਕ ਤੌਰ 'ਤੇ ਮਜ਼ਬੂਤ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਆਗੂਆਂ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਕਿਸਾਨ ਆਗੂ ਦਲਜੀਤ ਸਿੰਘ ਬੁੱਟਰ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24