30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਆਗੂਆਂ ਦੀ ਹੋਈ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 22-05-2026
ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨੇਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ ਖਹਿਰਾ ਅਤੇ ਇਕਾਈ ਪ੍ਰਧਾਨ 'ਤੇ ਕਿਸਾਨ ਆਗੂ ਇਕੱਤਰ ਹੋਏ | ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪੈੱ੍ਰਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਝੋਨੇ ਦਾ ਰੇਟ ਜੋ ਕਿ 72 ਰੁਪਈਆ ਪ੍ਰਤੀ ਵਾਧਾ ਕੀਤਾ ਹੈ | ਉਹ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ | ਜਿਸ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਿਖੇਧੀ ਕਰਦੀ ਹੈ | ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦੇ ਭਾਅ ਸੁਆਮੀਨਾਥ ਰਿਪੋਰਟ ਅਨੁਸਾਰ ਲਾਗੂ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਕੋਈ ਰਾਹਤ ਮਿਲ ਸਕੇ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਜੋ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ, ਉਸ ਨੂੰ ਸਰਕਾਰ ਘੱਟ ਕਰੇ ਤਾਂ ਕਿ ਆਮ ਆਦਮੀ 'ਤੇ ਆਰਥਿਕ ਬੋਝ ਨਾ ਵੱਧ ਸਕੇ | ਆਗੂਆਂ ਨੇ ਸੂਬਾ ਸਰਕਾਰ ਨੂੰ ਬੇਨਤੀ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਆਰਜ਼ੀ ਮੋਘੇ ਲਾਉਣ ਦੀ ਆਗਿਆ ਦੇਵੇ ਅਤੇ ਨਹਿਰੀ ਖਾਲ਼ਾਂ ਨੂੰ ਪੱਕੇ ਕੀਤਾ ਜਾਵੇ 'ਤੇ ਟੋਲਾਂ ਤੱਕ ਪਾਣੀ ਪਹੁੰਚਾਇਆ ਜਾਵੇ | ਜਿਸ ਨਾਲ ਧਰਤੀ ਹੇਠਲੇ ਪਾਣੀ 'ਤੇ ਬਿਜਲੀ ਦੀ ਬੱਚਤ ਹੋ ਸਕੇ | ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਜੋ ਕਿਸਾਨਾਂ ਦੇ ਹੱਦ ਦਰਜੇ ਕਰਜ਼ ਵਿਚ ਵਾਧੇ ਕੀਤਾ ਸੀ, ਉਸ ਨੂੰ ਸਰਕਾਰ ਵਲੋਂ ਜਲਦ ਲਾਗੂ ਕੀਤਾ ਜਾਵੇ | ਇਸ ਮੌਕੇ ਪਰਮਜੀਤ ਸਿੰਘ ਨੂਰਪੁਰ ਸੇਠਾਂ, ਅਵਤਾਰ ਸਿੰਘ ਮਠਾੜੂ, ਸਖਦੇਵ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ ਮੀਤ ਪ੍ਰਧਾਨ, ਜਬਰਜੰਗ ਸਿੰਘ, ਬੋਹੜ ਸਿੰਘ, ਸੁਖਦੇਵ ਸਿੰਘ ਸਰਪੰਚ, ਜੋਗਿੰਦਰ ਸਿੰਘ, ਬਲਵੰਤ ਸਿੰਘ ਇਕਾਈ ਪ੍ਰਧਾਨ, ਰੇਸ਼ਮ ਸਿੰਘ, ਗੁਰਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਸੋਢੇਵਾਲਾ ਦਾ ਬੀ.ਐੱਸ.ਸੀ ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਮੱਖੂ 'ਚ ਹੋਈ ਸ਼ੁਰੂਆਤ
Ad Position 24