29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤਣਗੇ 'ਆਪ' ਉਮੀਦਵਾਰ- ਮਨਜੀਤ ਕੌਰ

Ad Position 21
No active advertisement
ਅਜੀਤ ਡੈਸਕ 22-05-2026
ਫ਼ਿਰੋਜਪੁਰ, 21 ਮਈ (ਕੁਲਬੀਰ ਸਿੰਘ ਸੋਢੀ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਤੇ ਸਾਰੀਆਂ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਆਪਣੀ ਜਿੱਤ ਨੂੰ ਹਾਸਲ ਕਰਨ ਲਈ ਬੜੇ ਜ਼ੋਰ ਸ਼ੋਰ ਨਾਲ ਪ੍ਰਚਾਰ ਵਿਚ ਰੁੱਝੇ ਹੋਏ ਹਨ | 'ਆਪ' ਦੀ ਸੀਨੀਅਰ ਮਹਿਲਾ ਆਗੂ 'ਤੇ ਮੰਡੀ ਬੋਰਡ ਦੀ ਮੈਂਬਰ ਮਨਜੀਤ ਕੌਰ ਉਰਫ਼ ''ਕਲਿੱਪ ਵਾਲੀ ਬੀਬੀ'' ਵਲੋਂ ਸ਼ਹਿਰ ਵਾਸੀਆਂ ਨੂੰ 'ਆਪ' ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ ਗਈ ਹੈ | ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੇ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਨੂੰ ਲਿਆਂਦਾ ਸੀ 'ਤੇ ਹੁਣ ਸ਼ਹਿਰ ਦੇ ਵਿਕਾਸ ਲਈ ਲੋਕ ਆਪਣਾ ਕੀਮਤੀ ਵੋਟ 'ਆਪ' ਦੇ ਸਮੂਹ ਉਮੀਦਵਾਰਾਂ ਨੂੰ ਦੇ ਕੇ ਵੱਡੀ ਲੀਡ ਨਾਲ ਜਿਤਾਉਣਗੇ ਤਾਂ ਕਿ ਨਗਰ ਕੌਂਸਲ ਦੀ ਅਗਵਾਈ ਕਰਨ ਦਾ ਮੌਕਾ ਆਮ ਆਦਮੀ ਪਾਰਟੀ ਨੂੰ ਮਿਲ ਸਕੇ | ਮਨਜੀਤ ਕੌਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਲੀਡਰ ਜਿੱਥੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ | ਉੱਥੇ ਆਪ ਉਮੀਦਵਾਰਾਂ ਦੇ ਹੱਕ ਵਿਚ ਲੋਕ ਆਪ ਮੁਹਾਰੇ ਆਪਣੇ ਵਾਰਡਾਂ ਵਿਚ ਚੋਣ ਪ੍ਰਚਾਰ ਕਰਨ ਵਿਚ ਲੱਗੇ ਹੋਏ ਹਨ | ਉਨ੍ਹਾਂ ਸ਼ਹਿਰ ਦੇ ਸਾਰੇ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਜਿੱਥੇ ਆਮ ਜਨਤਾ ਨੂੰ ਅਪੀਲ ਕੀਤੀ ਹੈ | ਉੱਥੇ ਆਪਣੇ ਵਾਰਡ ਨੰਬਰ 2 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਉਮੀਦਵਾਰ ਪਰਮਵੀਰ ਸਿੰਘ ਵੜੈਚ ਨੂੰ ਭਾਰੀ ਵੋਟਾਂ ਨਾਲ ਜਿਤਾਊ, ਤਾਂ ਕਿ ਵਾਰਡ ਦੇ ਰਹਿੰਦੇ ਕੰਮ ਪੂਰੇ ਹੋ ਸਕਣ 'ਤੇ ਵਾਰਡ ਦੀ ਨੁਹਾਰ ਬਦਲ ਸਕੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਮ ਪ੍ਰਕਾਸ਼ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ਦਾ ਸਿਆਸੀ ਤਾਪਮਾਨ ਦਿਨੋ-ਦਿਨ ਹੋ ਰਿਹਾ ਗਰਮ
Ad Position 24