29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸੀ ਉਮੀਦਵਾਰ ਰਾਮ ਪ੍ਰਕਾਸ਼ ਦੇ ਚੋਣ ਦਫ਼ਤਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-05-2026
ਜ਼ੀਰਾ, 21 ਮਈ (ਪ੍ਰਤਾਪ ਸਿੰਘ ਹੀਰਾ)-ਨਗਰ ਕੌਂਸਲ ਜ਼ੀਰਾ ਦੇ ਵਾਰਡ ਨੰਬਰ 4 ਤੋਂ ਚੋਣ ਮੈਦਾਨ ਵਿਚ ਉੱਤਰੇ ਕਾਂਗਰਸ ਪਾਰਟੀ ਦੇ ਸੂਝਵਾਨ ਅਤੇ ਮਿਹਨਤੀ ਉਮੀਦਵਾਰ ਰਿਟਾਇਰਡ ਐਸ.ਪੀ ਰਾਮ ਪ੍ਰਕਾਸ਼ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਰਿਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ ਅਤੇ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ | ?ਦਫ਼ਤਰ ਦੇ ਉਦਘਾਟਨ ਮੌਕੇ ਵਾਰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਇਮਾਨਦਾਰ ਅਤੇ ਲੋਕਾਂ ਦੇ ਸੁੱਖ-ਦੁੱਖ ਵਿਚ ਖੜ੍ਹਨ ਵਾਲੇ ਆਗੂਆਂ ਨੂੰ ਅੱਗੇ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਰਾਮ ਪ੍ਰਕਾਸ਼ ਵਾਰਡ ਨੰਬਰ 4 ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਭ ਤੋਂ ਯੋਗ ਉਮੀਦਵਾਰ ਹਨ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰਾਮ ਪ੍ਰਕਾਸ਼ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ ਤਾਂ ਜੋ ਵਾਰਡ ਦਾ ਸਰਵਪੱਖੀ ਵਿਕਾਸ ਹੋ ਸਕੇ | ?ਇਸ ਮੌਕੇ ਉਮੀਦਵਾਰ ਰਾਮ ਪ੍ਰਕਾਸ਼ ਨੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਪਹੁੰਚੇ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਪੂਰੇ ਉੱਤਰਨਗੇ ਅਤੇ ਚੋਣ ਜਿੱਤਣ ਤੋਂ ਬਾਅਦ ਵਾਰਡ ਵਿੱਚ ਗਲੀਆਂ-ਨਾਲੀਆਂ, ਸਾਫ਼ ਪਾਣੀ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ |
ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਰਛਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਕਾਕਾ ਜ਼ੈਲਦਾਰ, ਗੁਰਭਗਤ ਸਿੰਘ ਗਿੱਲ, ਪਰਮਿੰਦਰ ਸਿੰਘ ਲਾਡਾ, ਅਸ਼ੋਕ ਮਨਚੰਦਾ, ਸਰਬਜੀਤ ਸਿੰਘ ਜੱਜ, ਬਲਵਿੰਦਰ ਸਿੰਘ ਬੁੱਟਰ, ਹਰੀਸ਼ ਤਾਂਗੜਾ, ਰਿਟਾਇਰਡ ਪੁਲਿਸ ਇੰਸਪੈਕਟਰ ਰਾਮ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਸਥਾਨਕ ਵਰਕਰ ਅਤੇ ਵੱਡੀ ਗਿਣਤੀ ਵਿਚ ਵਾਰਡ ਨੰਬਰ 4 ਦੀਆਂ ਅÏਰਤਾਂ ਹਾਜ਼ਰ ਸਨ, ਜਿਨ੍ਹਾਂ ਨੇ ਰਾਮ ਪ੍ਰਕਾਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਵਾਰਡ ਨੰਬਰ 12 ਤੋਂ ਮਹਿੰਦਰ ਸਿੰਘ ਲਈ ਵੋਟਾਂ ਮੰਗੀਆਂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤਣਗੇ 'ਆਪ' ਉਮੀਦਵਾਰ- ਮਨਜੀਤ ਕੌਰ
Ad Position 24