29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਿਧਾਇਕ ਨਰੇਸ਼ ਕਟਾਰੀਆ ਨੇ ਵਾਰਡ ਨੰਬਰ 12 ਤੋਂ ਮਹਿੰਦਰ ਸਿੰਘ ਲਈ ਵੋਟਾਂ ਮੰਗੀਆਂ

Ad Position 21
No active advertisement
ਅਜੀਤ ਡੈਸਕ 22-05-2026
ਜ਼ੀਰਾ, 21 ਮਈ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਲਈ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵੋਟਾਂ ਮੰਗੀਆਂ | ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਖੇਤਰ ਵਿੱਚ ਵੱਡੇ ਸੁਧਾਰ ਲਿਆਉਣ ਤੋਂ ਇਲਾਵਾ 600 ਯੂਨਿਟ ਬਿਜਲੀ ਮੁਆਫ਼ ਕਰਕੇ ਜਨਰਲ ਵਰਗ ਤੋਂ ਲੈ ਕੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ | ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਗਏ ਹਨ | ਨਰੇਸ਼ ਕਟਾਰੀਆ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ ਤਾਂ ਜੋ ਸ਼ਹਿਰਾਂ ਵਿੱਚ ਸਾਫ ਸੁਥਰੇ ਪਾਣੀ, ਅਧੂਰੀਆਂ ਪਈਆਂ ਗਲੀਆਂ,ਨਾਲੀਆਂ ਬਣਾਉਣ ਤੋਂ ਇਲਾਵਾ ਵਿਕਾਸ ਦੇ ਕੰਮਾਂ ਵਿਚ ਹੋਰ ਵੀ ਤੇਜ਼ੀ ਲਿਆਂਦੀ ਜਾ ਸਕੇ | ਇਸ ਦੌਰਾਨ ਨਰੇਸ਼ ਕਟਾਰੀਆ ਨੇ ਗੱਲਬਾਤ ਦੇ ਦੌਰਾਨ ਦੱਸਿਆ ਕਿ ਇਸ ਵਾਰਡ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਜਿਸ ਕਰਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਹੋਵੇਗੀ | ਇਸ ਮੌਕੇ ਤੇ ਨਰੇਸ਼ ਕਟਾਰੀਆ ਦੇ ਨਾਲ ਉਮੀਦਵਾਰ ਮਹਿੰਦਰ ਸਿੰਘ, ਸਲਵਿੰਦਰ ਸਿੰਘ ਕਾਲਾ,ਆਮ ਆਦਮੀ ਪਾਰਟੀ ਦੇ ਸੰਗਠਨ ਸਕੱਤਰ ਰੌਕੀ ਕਥੂਰੀਆ, ਪ੍ਰਭਸਿਮਰਨ ਸਿੰਘ, ਲਾਡੀ ਸੱਗੂ, ਆਲਮ ਢਿੱਲੋਂ, ਮਨਜੋਤ ਸਿੰਘ, ਸੋਨੂੰ, ਲਖਵਿੰਦਰ ਸਿੰਘ ਅਤੇ ਸ਼ਿਵਮ ਆਦਿ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 16 ਵਿਚ ਅਸ਼ੋਕ ਸਚਦੇਵਾ ਦਾ ਚੋਣ ਪ੍ਰਚਾਰ ਹੋਇਆ ਤੇਜ਼, ਲੋਕਾਂ ਤੋਂ ਮਿਲ ਰਿਹਾ ਭਰਵਾਂ ਸਮਰਥਨ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਮ ਪ੍ਰਕਾਸ਼ ਦੇ ਚੋਣ ਦਫ਼ਤਰ ਦਾ ਉਦਘਾਟਨ
Ad Position 24