02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹੈਰੋਇਨ ਵੇਚਣ ਲਈ ਗਾਹਕ ਉਡੀਕਦੇ ਨੂੰ ਪੁਲਿਸ ਨੇ ਦਬੋਚਿਆ, 5 ਗ੍ਰਾਮ ਹੈਰੋਇਨ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 23-05-2026
ਫ਼ਿਰੋਜ਼ਪੁਰ, 22 ਮਈ (ਗੁਰਿੰਦਰ ਸਿੰਘ)-ਨਸ਼ਿਆਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਹੈਰੋਇਨ ਵੇਚਣ ਲਈ ਗਾਹਕ ਉਡੀਕਦੇ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਹਵਾਲਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਬੀਤੇ ਦਿਨ ਜਦ ਪੁਲਿਸ ਪਾਰਟੀ ਆਰ.ਟੀ.ਏ ਚੌਕ ਵਿਚ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਵਿਵੇਕ ਨਾਂ ਦਾ ਵਿਅਕਤੀ ਸੀ.ਆਰ.ਪੀ.ਐੱਫ ਗਰਾਉਂਡ ਵਿਚ ਹੈਰੋਇਨ ਵੇਚਣ ਅਤੇ ਖ਼ਰੀਦਣ ਲਈ ਖੜ੍ਹਾ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਵਿਵੇਕ ਪੁੱਤਰ ਮੋਹਨ ਲਾਲ ਵਾਸੀ ਕੁਮਾਰ ਵਾਲੀ ਗਲੀ ਭਾਰਤ ਨਗਰ ਫ਼ਿਰੋਜ਼ਪੁਰ ਸ਼ਹਿਰ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ (ਨਾਨ-ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਹਰ ਕੋਨੇ 'ਤੇ ਲੱਗੇ ਰੰਗ-ਬਰੰਗੇ ਬੈਨਰਾਂ ਅਤੇ ਪੋਸਟਰਾਂ ਨੇ ਚੋਣਾਂ ਨੂੰ ਬਣਾਇਆ ਰੋਚਕ ਅਗਲੀ ਖ਼ਬਰ ਸ਼ਿਵ ਸੋਨੀ ਲਾਇਨਜ਼ ਕਲੱਬ ਇੰਟਰਨੈਸ਼ਨਲ ਰੀਜਨ 321-ਏ3 ਦੇ ਸੂਬਾਈ ਸਕੱਤਰ ਚੁਣੇ
Ad Position 24