02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇ-ਲਹਿਰਾ, ਸ਼ੀਂਹਾਂਪਾੜੀ

Ad Position 21
repet_subhas-goyals [Copy P29]
ਅਜੀਤ ਡੈਸਕ 23-05-2026
ਮੱਖੂ, 22 ਮਈ(ਕੁਲਵਿੰਦਰ ਸਿੰਘ ਸੰਧੂ)-ਫ਼ਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਰਹਿਨੁਮਾਈ ਹੇਠ ਕਿਸਾਨ ਅਤੇ ਕਿਸਾਨੀ ਦੀ ਸੇਵਾ ਕਰ ਰਹੇ ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ ਅਤੇ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਹਾਂਪਾੜੀ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਮੱਖੂ ਵਲੋਂ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਲਾਕ ਮੱਖੂ ਦੇ ਪਿੰਡ ਵਾੜਾ ਕਾਲੀ ਰਾਉਨ,ਰੁਕਨੇ ਵਾਲਾ,ਗੱਟਾ ਬਾਦਸ਼ਾਹ ਆਦਿ ਪਿੰਡਾਂ ਸਤਲੁਜ 'ਤੇ ਸਤਲੁਜ-ਬਿਆਸ ਸੰਗਮ ਦਰਿਆ ਦੇ ਕੰਢੇ ਵਸੇ ਹੋਏ ਹਨ ਪਿਛਲੀ ਵਾਰ ਜਦ ਹੜ੍ਹਾਂ ਦੇ ਕਹਿਰ ਨਾਲ ਧੁੱਸੀ ਬੰਨ੍ਹ ਦੇ ਅੰਦਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਵੱਡੇ ਪੱਧਰ 'ਤੇ ਨੁਕਸਾਨੀ ਗਈ ਸੀ | ਉੱਥੇ ਹੀ ਇਹਨਾਂ ਪਿੰਡਾਂ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਮੱਸਾ ਟੁੱਟਦੇ-ਟੁੱਟਦੇ ਬੱਚੇ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਨ੍ਹਾਂ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਜਿੱਥੇ ਜਿੱਥੇ ਵੀ ਕਿਸਾਨਾਂ ਦੀ ਜ਼ਮੀਨ ਦਰਿਆ ਦੀ ਭੇਟ ਚੜ੍ਹੀ ਹੈ ਉੱਥੇ ਨੋਚਾਂ ਬਣਾਈਆਂ ਜਾਣ ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਦਾ ਨੁਕਸਾਨ ਹੋਣੋਂ ਵੱਧ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨ ਨੂੰ ਹੁਣ ਤੋਂ ਹੀ ਸੁਚੇਤ ਕਰੇ ਕਿਉਂਕਿ ਜਦ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ ਤਦ ਪ੍ਰਸ਼ਾਸਨ ਹਰਕਤ ਵਿਚ ਆਉਂਦਾ ਹੈ ਜੇਕਰ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾਣ ਤਾਂ ਕਿਸਾਨਾਂ ਦਾ ਨੁਕਸਾਨ ਹੋਣੋਂ ਵੱਧ ਸਕਦਾ |
Ad Position 22
No active advertisement
ਪਿਛਲੀ ਖ਼ਬਰ ਹੜਤਾਲ ਖ਼ਤਮ ਹੋਣ ਬਾਅਦ ਸਫ਼ਾਈ ਸੇਵਕਾਂ ਵਲੋਂ ਸ਼ਹਿਰ 'ਚ ਸਫ਼ਾਈ ਦਾ ਕੰਮ ਸ਼ੁਰੂ ਅਗਲੀ ਖ਼ਬਰ ਗਗਨਦੀਪ ਜੰਮੂ 'ਤੇ ਹੋਏ ਹਮਲੇ ਦੀ ਜ਼ਿਲ੍ਹਾ ਪੈੱ੍ਰਸ ਕਲੱਬ ਫ਼ਿਰੋਜ਼ਪੁਰ ਦਿਹਾਤੀ ਨੇ ਕੀਤੀ ਨਿਖੇਧੀ
Ad Position 24