ਤਲਵੰਡੀ ਭਾਈ, 22 ਮਈ(ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲਾ ਵਲੋਂ ਇੱਥੋਂ ਦੇ ਵਾਰਡ ਨੰਬਰ 09 ਤੋਂ ਆਜ਼ਾਦ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਮਨਜੀਤ ਕੌਰ ਦੀ ਚੋਣ ਮੁਹਿੰਮ ਦੀ ਭਖਾਉਂਦਿਆਂ ਚੋਣ ਪ੍ਰਚਾਰ ਕੀਤਾ ਗਿਆ | ਇਸ ਸਮੇਂ ਉਹ ਆਪਣੇ ਸਾਥੀਆਂ ਸਮੇਤ ਵੱਖ-ਵੱਖ ਗਲੀਆਂ 'ਚ ਘਰ-ਘਰ ਪੁੱਜੇ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਸਾਧਦਿਆਂ 26 ਮਈ ਟਰੱਕ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਕੁਲਵਿੰਦਰ ਕੌਰ ਨੂੰ ਜਿੱਤ ਦਿਵਾਉਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਗੁਰਦੀਪ ਸਿੰਘ ਘੜਿਆਲ, ਸੁੱਚਪਾਲ ਸਿੰਘ ਸੁੱਚਾ, ਲਵਲੀ ਬੁਲੰਦੀ, ਸ਼ਾਮ ਸਿੰਘ, ਸੰਦੀਪ ਕੁਮਾਰ ਲਵਲੀ, ਰਾਜ ਕੁਮਾਰ, ਵਿਜੇ ਕੁਮਾਰ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਵਿਸ਼ਾਲ ਕੁਮਾਰ, ਹੰਸ ਰਾਜ, ਪਰਮਜੀਤ ਸਿੰਘ ਕਲਸੀ, ਰਿੰਕਾ, ਮੁਕੇਸ਼ ਕੁਮਾਰ, ਰਾਕੇਸ਼ ਕੁਮਾਰ ਆਦਿ ਮੌਜੂਦ ਸਨ |