01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਟਕਸਾਲੀ ਕਾਂਗਰਸੀ ਸਵ: ਜਸਵੰਤ ਸਿੰਘ ਬਰਾੜ ਦਾ ਪਰਿਵਾਰ ਅਤੇ ਪਨੇਸਰ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 23-05-2026
ਤਲਵੰਡੀ ਭਾਈ, 22 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ 'ਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ 'ਆਪ' ਕਰਨਜੋਤ ਸਿੰਘ ਗਿੱਲ ਉਮੀਦਵਾਰ ਵਾਰਡ ਨੰਬਰ 04 ਦੀ ਪ੍ਰੇਰਨਾ ਸਦਕਾ ਕਾਂਗਰਸ ਦੇ ਟਕਸਾਲੀ ਆਗੂ ਰਹੇ ਸਵ. ਜਸਵੰਤ ਸਿੰਘ ਬਰਾੜ ਸਾਬਕਾ ਕੌਂਸਲਰ ਦਾ ਪਰਿਵਾਰ ਅਤੇ ਹੋਰ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ | ਇਸ ਸਬੰਧੀ ਹੋਈ ਮੀਟਿੰਗ ਦੌਰਾਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਪਹੁੰਚੇ, ਜਿਸ ਦੌਰਾਨ ਸਾਬਕਾ ਕੌਂਸਲਰ ਸਵ. ਜਸਵੰਤ ਸਿੰਘ ਬਰਾੜ ਦੇ ਪੁੱਤਰ ਗੁਰਵਿੰਦਰ ਸਿੰਘ ਬਰਾੜ ਅਤੇ ਰਵਿੰਦਰ ਸਿੰਘ ਬਰਾੜ ਕੈਨੇਡਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਦਕਿ ਇਸ ਸਮੇਂ ਮਸ਼ਹੂਰ ਪਨੇਸਰ ਵਰਕਸ਼ਾਪ ਵਾਲੇ ਕੇਵਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਵੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ | ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਗੁਰਵਿੰਦਰ ਸਿੰਘ ਬਰਾੜ, ਰਵਿੰਦਰ ਸਿੰਘ ਬਰਾੜ, ਕੇਵਲ ਸਿੰਘ ਪਨੇਸਰ, ਰੇਸ਼ਮ ਸਿੰਘ ਆਦਿ ਨੂੰ ਪਾਰਟੀ ਦੇ ਚਿੰਨ੍ਹ ਵਾਲੇ ਸਰਪੱਲੂ ਪਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਨ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਤੇ ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ, ਜਗਦੀਪ ਸਿੰਘ ਬਰਾੜ ਕੌਂਸਲਰ, ਰਣਜੀਤ ਸਿੰਘ ਬਰਾੜ, ਸਤਪਾਲ ਸਿੰਘ ਵੜਿੰਗ, ਹਰਭਗਵਾਨ ਸਿੰਘ ਗਿੱਲ ਸਰਪੰਚ ਵਾੜਾ ਜਵਾਹਰ ਸਿੰਘ ਵਾਲਾ, ਗੁਰਚਰਨ ਸਿੰਘ ਬਰਾੜ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਕਈ ਆਗੂ ਅਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਲੋਕ ਪੁੱਛ ਰਹੇ ਹਨ ਕੰਮਾਂ ਦਾ ਹਿਸਾਬ ਅਗਲੀ ਖ਼ਬਰ ਮੱਲਾ ਨੇ ਭਖਾਈ ਵਾਰਡ ਨੰਬਰ 09 ਤੋਂ ਆਜ਼ਾਦ ਉਮੀਦਵਾਰ ਕੁਲਵਿੰਦਰ ਕੌਰ ਦੀ ਚੋਣ ਮੁਹਿੰਮ
Ad Position 24