07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼ਰਾਰਤੀ ਅਨਸਰਾਂ ਨੇ ਆਜ਼ਾਦ ਉਮੀਦਵਾਰ ਦੇ ਪੋਸਟਰ ਪਾੜੇ

Ad Position 21
No active advertisement
ਅਜੀਤ ਡੈਸਕ 24-05-2026
ਜ਼ੀਰਾ, 23 ਮਈ (ਰਜਨੀਸ਼ ਕਥੂਰੀਆ)-ਆਮ ਆਦਮੀ ਪਾਰਟੀ ਦੇ ਫਾਊਾਡਰ ਮੈਂਬਰ ਨੂੰ ਟਿਕਟ ਨਾ ਮਿਲਣ 'ਤੇ ਉਸ ਵਲੋਂ ਨਗਰ ਕੌਂਸਲ ਚੋਣਾਂ ਵਿਚ ਆਪਣੀ ਪਤਨੀ ਦੇ ਬਤੌਰ ਆਜ਼ਾਦ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ 'ਤੇ ਸ਼ਰਾਰਤੀ ਅਨਸਰਾਂ ਵਲੋਂ ਕੰਧਾਂ 'ਤੇ ਲਗਾਏ ਗਏ ਪੋਸਟਰ ਪਾੜ ਦਿੱਤੇ ਜਾਣ ਦੀ ਖ਼ਬਰ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਸਹੋਤਾ ਪੁੱਤਰ ਬਲਵਿੰਦਰ ਸਿੰਘ ਸਹੋਤਾ ਵਾਸੀ ਵਾਰਡ ਨੰਬਰ 9 ਕੱਚਾ ਮਨਸੂਰਦੇਵਾ ਰੋਡ ਜ਼ੀਰਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਜਤਿੰਦਰ ਸਿੰਘ ਸਹੋਤਾ ਆਮ ਆਦਮੀ ਪਾਰਟੀ ਦੇ ਫਾਊਾਡਰ ਮੈਂਬਰ ਹਨ ਅਤੇ ਉਨ੍ਹਾਂ ਨੇ ਸਮਾਜ ਸੇਵਕ ਅੰਨ੍ਹਾ ਹਜ਼ਾਰੇ ਵਲੋਂ ਦਿੱਲੀ ਵਿਖੇ ਕੀਤੇ ਗਏ ਅੰਦੋਲਨ ਵਿਚ ਵੀ ਹਿੱਸਾ ਲਿਆ ਸੀ | ਉਸ ਨੇ ਦੱਸਿਆ ਕਿ ਉਸ ਦਾ ਪਰਿਵਾਰ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ ਵੱਖ-ਵੱਖ ਸਮੇਂ 'ਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਾਂ | ਉਸ ਨੇ ਦੱਸਿਆ ਕਿ ਇਸ ਦੇ ਬਾਵਜੂਦ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਵਲੋਂ ਉਸ ਦੇ ਪਰਿਵਾਰ ਦੀ ਟਿਕਟ ਕੱਟ ਕੇ ਕਿਸੇ ਹੋਰ ਨੂੰ ਟਿਕਟ ਦੇ ਦਿੱਤੀ ਗਈ | ਹਰਜਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਤੋਂ ਨਾਰਾਜ਼ ਹੋ ਕੇ ਉਸ ਨੇ ਨਗਰ ਕੌਂਸਲ ਚੋਣਾਂ ਵਿਚ ਆਪਣੀ ਧਰਮ ਪਤਨੀ ਜਸਵੰਤ ਕੌਰ ਸਹੋਤਾ ਦੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰ ਦਿੱਤੇ | ਹਰਜਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਹੁਣ ਜਦੋਂ ਅਸੀਂ ਚੋਣ ਪ੍ਰਚਾਰ ਲਈ ਆਪਣੇ ਵਾਰਡ ਨੰਬਰ 9 ਵਿਚ ਪੋਸਟਰ ਲਗਾਏ ਤਾਂ ਸ਼ਰਾਰਤੀ ਅਨਸਰਾਂ ਨੇ ਪੋਸਟਰ ਫਾੜ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 12 'ਚ ਅਕਾਲੀ ਉਮੀਦਵਾਰ ਚਰਨਜੀਤ ਨੂੰ ਮਿਲ ਰਹੇ ਭਰਪੂਰ ਸਮਰਥਨ ਨੇ ਵਿਰੋਧੀਆਂ ਦੀ ਚਿੰਤਾ ਵਧਾਈ ਅਗਲੀ ਖ਼ਬਰ ਪਿੰਡ ਲੌਂਾਗੋਦੇਵਾ 'ਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰੇ
Ad Position 24
No active advertisement