ਫ਼ਿਰੋਜ਼ਪੁਰ, 23 ਮਈ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਦੀਆਂ ਨਗਰ ਕੌਂਸਲ ਚੋਣਾਂ ਦਾ ਸਿਆਸੀ ਅਖਾੜਾ ਦਿਨ-ਬ ਦਿਨ ਗਰਮਾਉਂਦਾ ਜਾ ਰਿਹਾ ਹੈ | ਇਸੇ ਤਹਿਤ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਰਮਵੀਰ ਸਿੰਘ ਵੜੈਚ ਵਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਵਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਜਨ ਸੰਪਰਕ ਕਰਦੇ ਹੋਏ ਪਾਰਟੀ ਦੇ ਹੱਕ ਵਿਚ ਸਮਰਥਨ ਦੀ ਅਪੀਲ ਕੀਤੀ ਜਾ ਰਹੀ ਹੈ | ਚੋਣ ਪ੍ਰਚਾਰ ਦੌਰਾਨ ਪਰਮਵੀਰ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਹੁਣ ਸ਼ਹਿਰੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਨਗਰ ਕੌਂਸਲਾਂ ਵਿਚ ਵੀ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਦੀ ਲੋੜ ਹੈ | ਜਿਸ ਲਈ ਤੁਹਾਡੀ ਇਕ ਇਕ ਵੋਟ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ, ਤਾਂ ਕਿ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 2 ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਜਿਵੇਂ ਕਿ ਸਫ਼ਾਈ, ਪੀਣ ਵਾਲਾ ਪਾਣੀ, ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਵੜੈਚ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਵੱਡੇ ਕਦਮ ਚੁੱਕੇ ਹਨ, ਜਿਸ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹੈ ਅਤੇ ਨਗਰ ਕੌਂਸਲ ਚੋਣਾਂ ਵਿਚ ਵੀ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ | ਇਸ ਮੌਕੇ ਹਾਜ਼ਰ ਵੱਡੀ ਸੰਖਿਆ ਵਿਚ ਮਹਿਲਾਵਾਂ ਵਲੋਂ ਵੀ ਪਰਮਵੀਰ ਸਿੰਘ ਦੀ ਹਮਾਇਤ ਲਈ ਲੋਕਾਂ ਨੂੰ ਵੋਟਾਂ ਆਮ ਆਦਮੀ ਪਾਰਟੀ ਨੂੰ ਪਾਉਣ ਲਈ ਅਪੀਲ ਕੀਤੀ ਗਈ |