09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਗੁਰਭਗਤ ਸਿੰਘ ਗਿੱਲ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਜਿੱਤ ਦਾ ਪ੍ਰਤੀਕ-ਜ਼ੀਰਾ

Ad Position 21
No active advertisement
ਅਜੀਤ ਡੈਸਕ 24-05-2026
ਜ਼ੀਰਾ, 23 ਮਈ( ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਚੁੱਕੀਆਂ ਹਨ | ਇਸੇ ਤਹਿਤ ਵਾਰਡ ਨੰਬਰ 16 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਭਗਤ ਸਿੰਘ ਗਿੱਲ ਦੇ ਚੋਣ ਪ੍ਰਚਾਰ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਉਚੇਚੇ ਤੌਰ 'ਤੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ | ਇਸ ਦੌਰਾਨ ਵਾਰਡ ਦੀ ਬਸਤੀ ਪੂਰਨ ਸਿੰਘ ਵਾਲੀ , ਨਾਮਦੇਵ ਕਾਲੋਨੀ ਵਿਚ ਕਰਵਾਏ ਗਏ ਚੋਣ ਜਲਸਿਆਂ ਦੌਰਾਨ ਇਲਾਕਾ ਨਿਵਾਸੀਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ | ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਗੁਰਭਗਤ ਸਿੰਘ ਗਿੱਲ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹਨ ਵਾਲੇ ਆਗੂ ਹਨ | ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਰਡ ਦੇ ਸਰਬਪੱਖੀ ਵਿਕਾਸ ਲਈ ਗੁਰਭਗਤ ਸਿੰਘ ਗਿੱਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿਚ ਭੇਜਿਆ ਜਾਵੇ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਚੋਣ ਪ੍ਰਚਾਰ ਦੌਰਾਨ ਮਿਲ ਰਿਹਾ ਲੋਕਾਂ ਦਾ ਪਿਆਰ 'ਤੇ ਸਮਰਥਨ ਸਾਫ਼ ਦੱਸ ਰਿਹਾ ਹੈ ਕਿ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਇਸ ਮੌਕੇ ਉਮੀਦਵਾਰ ਗੁਰਭਗਤ ਸਿੰਘ ਗਿੱਲ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਵਾਰਡ ਦੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਦੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਸਾਫ਼ ਪਾਣੀ, ਸੀਵਰੇਜ,ਸੜਕਾਂ, ਸਟਰੀਟ ਲਾਈਟਾਂ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ | ਉਨ੍ਹਾਂ ਕਿਹਾ ਕਿ ਉਹ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਦਿਨ-ਰਾਤ ਇੱਕ ਕਰ ਦੇਣਗੇ | ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੋਬਨਪ੍ਰੀਤ ਸਿੰਘ ਯੂਥ ਬਲਾਕ ਪ੍ਰਧਾਨ, ਹਰਬੰਸ ਸਿੰਘ ਗਿੱਲ, ਮਹਿੰਦਰਜੀਤ ਸਿੰਘ ਫ਼ੌਜੀ, ਹਰਪ੍ਰੀਤ ਸਿੰਘ, ਸੁਖਵੀਰ ਸਿੰਘ, ਅਮਨਦੀਪ ਸਿੰਘ ਗਿੱਲ, ਰਜਨੀਸ਼ ਅਰੋੜਾ, ਬੱਗਾ ਸਿੰਘ ,ਸਮੀਰ ਭੱਟੀ ਆਦਿ, ਵਰਕਰ ਅਤੇ ਵਾਰਡ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 20 ਤੋਂ ਅਕਾਲੀ ਉਮੀਦਵਾਰ ਅਨਿਲ ਕੁਮਾਰ ਜੌਲੀ ਦੇ ਹੱਕ 'ਚ ਨੰਨੂ ਨੇ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ ਅਗਲੀ ਖ਼ਬਰ 'ਆਪ' ਉਮੀਦਵਾਰ ਪਰਮਵੀਰ ਸਿੰਘ ਵੜੈਚ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ
Ad Position 24