09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਆਸ਼ੂ ਬਾਂਗੜ ਨੇ ਵਾਰਡ ਨੰਬਰ 09 'ਚ ਜਸਵਿੰਦਰ ਕੌਰ ਦੀ ਚੋਣ ਮੁਹਿੰਮ ਮਘਾਈ

Ad Position 21
No active advertisement
ਅਜੀਤ ਡੈਸਕ 24-05-2026
ਤਲਵੰਡੀ ਭਾਈ, 23 ਮਈ(ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੀਆਂ ਚੋਣਾਂ ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬਾਂਗੜ ਵਲੋਂ ਕਾਂਗਰਸ ਉਮੀਦਵਾਰਾਂ ਦੀ ਚੋਣ ਮੁਹਿੰਮ ਭਖਾਈ ਜਾ ਰਹੀ ਹੈ | ਇਸੇ ਤਹਿਤ ਉਨ੍ਹਾਂ ਵਲੋਂ ਅੱਜ ਵਾਰਡ ਨੰਬਰ 09 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਵਿੰਦਰ ਕੌਰ ਪਤਨੀ ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਦੀ ਚੋਣ ਮੁਹਿੰਮ ਨੂੰ ਸਿਖਰ 'ਤੇ ਪਹੁੰਚਾਉਂਦਿਆਂ ਵਾਰਡ ਦਾ ਚੋਣ ਦੌਰਾ ਕੀਤਾ ਗਿਆ | ਜਿਸ ਦੌਰਾਨ ਆਸ਼ੂ ਬਾਂਗੜ ਨੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਘਰ-ਘਰ ਜਾ ਕੇ ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਵਲੋਂ ਲੋਕਾਂ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਹਵਾਲਾ ਦਿੰਦਿਆਂ ਵਾਰਡ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਲਈ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਵਿੰਦਰ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਸਾਰੇ ਵਰਗਾਂ ਦੇ ਹਿਤਾਂ ਦੀ ਰਖਵਾਲੀ ਕਰਦੀ ਹੈ | ਇਸ ਲਈ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਂਗਰਸ ਦੇ ਉਮੀਦਵਾਰਾਂ ਨੂੰ ਵੋਟਾਂ ਪਾਓ | ਇਸ ਮੌਕੇ 'ਤੇ ਭੁਪਿੰਦਰ ਸਿੰਘ ਭਿੰਦਾ ਨੰਬਰਦਾਰ, ਸਹਿਦੇਵ ਸਿੰਘ ਬਰਾੜ, ਤਰਸੇਮ ਵੱਤਾ, ਕੰਵਲਪ੍ਰੀਤ ਸਿੰਘ ਪ੍ਰਧਾਨ ਬਲਾਕ ਕਾਂਗਰਸ, ਮਨੀਸ਼ ਕੁਮਾਰ ਸੁਲਹਾਨੀ, ਕੁਲਬੀਰ ਸਿੰਘ, ਕਰਨਪ੍ਰੀਤ ਸਿੰਘ, ਪ੍ਰੀਤ ਮਹਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 2, 16 ਅਤੇ 24 ਦੇ 'ਆਪ' ਉਮੀਦਵਾਰਾਂ ਵਲੋਂ ਲੋਕਾਂ ਨੂੰ ਇਕ ਮੌਕਾ ਦੇਣ ਦੀ ਅਪੀਲ ਅਗਲੀ ਖ਼ਬਰ ਫ਼ੌਜੀ ਅੰਗਰੇਜ਼ ਸਿੰਘ ਅਟਵਾਲ ਨੇ ਪਹਿਲਵਾਨ ਲਈ ਮੰਗੀਆਂ ਵੋਟਾਂ
Ad Position 24