ਵਿਧਾਇਕ ਦਹੀਆ ਨੇ ਉਮੀਦਵਾਰ ਗੀਤਾ ਰਾਣੀ ਦੀ ਚੋਣ ਮੁਹਿੰਮ ਨੂੰ ਦਿੱਤਾ ਹੁਲਾਰਾ
ਅਜੀਤ ਡੈਸਕ
24-05-2026
ਤਲਵੰਡੀ ਭਾਈ, 23 ਮਈ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 5 ਤੋਂ ਆਮ ਆਦਮੀ ਦੀ ਉਮੀਦਵਾਰ ਗੀਤਾ ਰਾਣੀ ਪਤਨੀ ਵੈਦ ਸੁਰਿੰਦਰ ਕੁਮਾਰ ਬੰਟੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਚੋਣ ਜਲਸਾ ਕੀਤਾ ਗਿਆ | ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਹੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਨਗਰ ਕੌਂਸਲ ਦੀ ਵਾਂਗਡੋਰ ਆਮ ਆਦਮੀ ਪਾਰਟੀ ਨੂੰ ਸੌਂਪੇ ਜਾਣ ਦੀ ਲੋੜ ਹੈ | ਉਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਲਈ ਨਗਰ ਕੌਂਸਲ 'ਤੇ ਕਾਬਜ਼ ਧਿਰਾਂ ਨੂੰ ਜ਼ਿੰਮੇਵਾਰ ਦੱਸਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤਲਵੰਡੀ ਭਾਈ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ | ਜਿਸ ਲਈ ਨਿਰਮਾਣ ਕਾਰਜ ਚੱਲ ਰਿਹਾ ਹੈ ਜਦਕਿ ਇਸ ਸਮੇਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਗਿੱਲ ਨੇ ਵਿਚਾਰ ਸਾਂਝੇ ਕਰਦਿਆਂ 26 ਮਈ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਗੀਤਾ ਰਾਣੀ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਉਪਰੰਤ ਉਮੀਦਵਾਰ ਗੀਤਾ ਰਾਣੀ ਨੂੰ ਲੱਡੂਆਂ ਨਾਲ ਤੋਲਿਆ ਗਿਆ | ਜਿਸ ਪਿੱਛੋਂ ਵਿਧਾਇਕ ਦਹੀਆ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਰਦਿਆਂ ਗੀਤਾ ਰਾਣੀ ਨੂੰ ਵੋਟਾਂ ਪਾ ਕੇ ਜਿਤਾਉਣ ਦੀਆਂ ਅਪੀਲਾਂ ਕੀਤੀਆਂ | ਇਸ ਮੌਕੇ 'ਤੇ ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ, ਕਿਰਨਜੋਤ ਸਿੰਘ ਗਿੱਲ, ਸਿਦਕਜੋਤ ਸਿੰਘ ਗਿੱਲ, ਹਰਭਗਵਾਨ ਸਿੰਘ ਗਿੱਲ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਦੇ ਵਾਸੀ ਮੌਜੂਦ ਸਨ |