ਜ਼ੀਰਾ, 23 ਮਈ (ਰਜਨੀਸ਼ ਕਥੂਰੀਆ, ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਨਗਰ ਕੌਂਸਲ ਜ਼ੀਰਾ ਦੇ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ | ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਹਰਪ੍ਰੀਤ ਸਿੰਘ ਹੀਰੋ ਦੇ ਦਫ਼ਤਰ ਵਿਚ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਇਕੱਠੇ ਹੋਏ | ਅੱਤ ਦੀ ਗਰਮੀ ਹੋਣ ਦੇ ਬਾਵਜੂਦ ਹਰਪ੍ਰੀਤ ਸਿੰਘ ਹੀਰੋ ਦੇ ਨੌਜਵਾਨ ਸਮਰਥਕਾਂ ਵਿਚ ਭਾਰੀ ਜੋਸ਼ ਵੇਖਣ ਨੂੰ ਮਿਲਿਆ | ਇਸ ਦੌਰਾਨ ਫ਼ਿਰੋਜ਼ਪੁਰ ਰੋਡ ਅਤੇ ਰੇਲਵੇ ਰੋਡ 'ਤੇ ਸਥਿਤ ਬਾਜ਼ਾਰ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸਮੂਹ ਦੁਕਾਨਦਾਰਾਂ ਦੀਆਂ ਦੁਕਾਨਾਂ 'ਤੇ ਜਾ ਕੇ ਹਰਪ੍ਰੀਤ ਸਿੰਘ ਹੀਰੋ ਨੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਨਗਰ ਕੌਂਸਲ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਵੋਟਾਂ ਦੀ ਮੰਗ ਕੀਤੀ | ਇਸ ਮੌਕੇ 'ਤੇ ਨੌਜਵਾਨ ਪਾਰਟੀ ਵਰਕਰਾਂ ਨੇ ਹੱਥਾਂ ਵਿਚ ਝੰਡੇ ਫੜ ਕੇ ਪਾਰਟੀ ਅਤੇ ਹਰਪ੍ਰੀਤ ਸਿੰਘ ਹੀਰੋ ਦੇ ਹੱਕ ਵਿਚ ਆਕਾਸ਼ ਗੁੰਜਾਊ ਨਾਅਰੇ ਲਗਾਏ | ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦਾ ਭਰਪੂਰ ਸਮਰਥਨ ਦਿੱਤਾ | ਇਸ ਦੌਰਾਨ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਹੀਰੋ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਹ ਨਗਰ ਕੌਂਸਲ ਚੋਣਾਂ ਲੜੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਸਾਡੀ ਪਾਰਟੀ ਦੇ ਵੱਡੀ ਗਿਣਤੀ ਵਿਚ ਉਮੀਦਵਾਰ ਜਿੱਤਣਗੇ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਪਾਰਟੀ ਉਮੀਦਵਾਰ ਸੁਖਦੇਵ ਬਿੱਟੂ ਵਿੱਜ,ਜਿੰਦਰ ਕੌਰ ਰਜਿੰਦਰ ਸਿੰਘ, ਸੁਖਦੇਵ ਸਿੰਘ, ਰਾਜਬੀਰ ਕੌਰ ਸੰਧੂ, ਤੇਜਿੰਦਰ ਕੌਰ ਅਮਨਦੀਪ ਛਾਬੜਾ, ਪ੍ਰਵੀਨ ਕੌਰ, ਪ੍ਰਭਦਿਆਲ ਸਿੰਘ, ਵੀਨਾ ਰਾਣੀ ਸਰਬਜੀਤ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਸਿੰਘ, ਦਰਪਨਦੀਪ ਸਿੰਘ ਤੋਂ ਇਲਾਵਾ ਸੁਖਵਿੰਦਰ ਸਿੰਘ ਜੌੜਾ, ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਰਣਜੀਤ ਸਿੰਘ ਸ਼ਹਿਜ਼ਾਦਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ, ਸੰਤੋਖ ਸਿੰਘ ਧੰਜੂ,ਚੇਅਰਮੈਨ ਕੁਲਦੀਪ ਸਿੰਘ ਵਿਰਕ, ਜਸਵਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਘੁੰਮਣ, ਰਣਜੀਤ ਸਿੰਘ ਮੋਟਣ, ਜਗੀਰ ਸਿੰਘ ਬਮਰਾਹ, ਰਾਜਿੰਦਰ ਸਿੰਘ ਕਾਲੀ ਬਾਬਾ, ਡਾਕਟਰ ਨਿਰਵੈਰ ਸਿੰਘ ਉੱਪਲ, ਚੇਅਰਮੈਨ ਬਹਾਦਰ ਸਿੰਘ ਹਰਦਾਸਾ, ਨਛੱਤਰ ਸਿੰਘ ਸੰਧੂ, ਜਸਵੰਤ ਸਿੰਘ ਸੋਭਾ , ਜਸਪਾਲ ਸਿੰਘ ਤਲਵੰਡੀ ਨਿਪਾਲਾਂ, ਨਿਸ਼ਾਨ ਸਿੰਘ ਨੰਬਰਦਾਰ, ਅਮਰਜੀਤ ਸਿੰਘ ਘੁੰਮਣ, ਸੁਖਵਿੰਦਰ ਸਿੰਘ ਸੁੱਖ ਜੌੜਾ ,ਐਡਵੋਕੇਟ ਅਮਰੀਕ ਸਿੰਘ, ਜਗੀਰ ਸਿੰਘ ਬਮਰਾਹ, ਚਿੱਤਬੀਰ ਸਿੰਘ ਸੰਧੂ ਯੂਥ ਆਗੂ ਜ਼ਿਲ੍ਹਾ ਪ੍ਰਧਾਨ, ਗੋਲਡੀ ਵਿਰਕਾਂ ਵਾਲੀ, ਜਤਿੰਦਰ ਸਿੰਘ, ਰਵਿੰਦਰ ਸਿੰਘ ਲਾਡੀ ਨੂਰਪੁਰ, ਕਰਮਜੀਤ ਸਿੰਘ ਸੇਖੋਂ ਸਾਬਕਾ ਸਰਪੰਚ ਸਨੇਰ, ਧਰਮ ਸਿੰਘ ਸਰਾਂ ਸਨੇਰ,ਗੁਰਧਿਆਨ ਸਿੰਘ ਸਨੇਰ,ਹਰਦੇਵ ਸਿੰਘ ਭੜਾਣਾ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |