22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਫ਼ਿਰੋਜ਼ਪੁਰ ਮੰਡਲ ਵਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 25-05-2026
ਫਿਰੋਜ਼ਪੁਰ, 24 ਮਈ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਵਲੋਂ 15 ਮਈ ਤੋਂ 5 ਜੂਨ ਤੱਕ 'ਵਿਸ਼ਵ ਵਾਤਾਵਰਣ ਦਿਵਸ' ਮੁਹਿੰਮ ਤਹਿਤ ਵੱਖ-ਵੱਖ ਜਨ-ਜਾਗਰੂਕਤਾ ਅਤੇ ਸਫ਼ਾਈ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ 23 ਅਤੇ 24 ਮਈ ਨੂੰ ''ਪਲਾਸਟਿਕ ਦੇ ਖ਼ਾਤਮੇ'' ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ਮੰਡਲ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਰੇਲ ਯਾਤਰੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਮੁਹਿੰਮ ਦੇ ਅੰਤਰਗਤ ਰੇਲਵੇ ਸਟੇਸ਼ਨਾਂ 'ਤੇ ਸਥਾਪਿਤ ਪਲਾਸਟਿਕ ਬੋਤਲ ਕਰਸ਼ਿੰਗ ਮਸ਼ੀਨਾਂ ਦੀ ਕਾਰਜਪ੍ਰਣਾਲੀ ਦੀ ਜਾਂਚ ਕੀਤੀ ਗਈ ਤਾਂ ਜੋ ਪਲਾਸਟਿਕ ਕੂੜੇ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਤੋਂ ਇਲਾਵਾ ਸਟੇਸ਼ਨਾਂ 'ਤੇ ਸਥਿਤ ਕੇਟਰਿੰਗ ਸਟਾਲਾਂ 'ਤੇ ''ਸਿੰਗਲ ਯੂਜ਼ ਪਲਾਸਟਿਕ'' ਦੇ ਖ਼ਾਤਮੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਕ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ ਗਈ | ਵੈਂਡਰਾਂ ਨੂੰ ਵਾਤਾਵਰਣ ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਯਾਤਰੀਆਂ ਨੂੰ ਜਾਗਰੂਕ ਕਰਨ ਲਈ ਸਟੇਸ਼ਨ ਕੰਪਲੈਕਸਾਂ ਵਿਚ ਬੈਨਰ ਪ੍ਰਦਰਸ਼ਿਤ ਕੀਤੇ ਗਏ ਅਤੇ ਪੈਂਫਲੇਟ ਵੰਡੇ ਗਏ | ਰੇਲਵੇ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ ਦੀਆਂ ਸਾਰੀਆਂ ਥਾਵਾਂ ਦੀ ਸਾਫ਼-ਸਫ਼ਾਈ ਅਤੇ ਸੁਚਾਰੂ ਕਾਰਜਪ੍ਰਣਾਲੀ ਨੂੰ ਯਕੀਨੀ ਬਣਾਇਆ ਗਿਆ | ਯਾਤਰੀਆਂ ਨੂੰ ਆਪਣੀਆਂ ਪਾਣੀ ਦੀਆਂ ਬੋਤਲਾਂ ਨੂੰ ਦੁਬਾਰਾ ਭਰ ਕੇ ਵਰਤਣ ਲਈ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨੂੰ ਘਟਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ -1 'ਚ ਮਹਿਲਾਵਾਂ ਨੇ ਸੰਭਾਲਿਆ ਚੋਣ ਪ੍ਰਚਾਰ ਦਾ ਮੋਰਚਾ ਅਗਲੀ ਖ਼ਬਰ ਫਿਟ ਇੰਡੀਆ ਮੂਵਮੈਂਟ ਦੇ ਤਹਿਤ ਬੀ.ਐਸ.ਐੱਫ. ਕੈਂਪ ਅਬੋਹਰ ਵਲੋਂ ਕੱਢੀ ਸਾਈਕਲ ਰੈਲੀ
Ad Position 24