22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ -1 'ਚ ਮਹਿਲਾਵਾਂ ਨੇ ਸੰਭਾਲਿਆ ਚੋਣ ਪ੍ਰਚਾਰ ਦਾ ਮੋਰਚਾ

Ad Position 21
No active advertisement
ਅਜੀਤ ਡੈਸਕ 25-05-2026
ਫਿਰੋਜ਼ਪੁਰ, 24 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ-1 ਵਿਚ ਭਾਰਤੀ ਜਨਤਾ ਪਾਰਟੀ ਦਾ ਚੋਣ ਪ੍ਰਚਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇਸੇ ਤਹਿਤ ਵਾਰਡ ਦੀਆਂ ਮਹਿਲਾਵਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੀਤਾ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਤੋਂ ਕਮਲ ਦੇ ਫੁੱਲ ਦੇ ਨਿਸ਼ਾਨ 'ਤੇ ਮੋਹਰ ਲਗਾਉਣ ਦੀ ਅਪੀਲ ਕੀਤੀ ਗਈ | ਚੋਣ ਪ੍ਰਚਾਰ ਦੌਰਾਨ ਮਹਿਲਾਵਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਲੋਕਾਂ ਦੇ ਭਲੇ ਅਤੇ ਵਿਕਾਸ ਲਈ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਸੀਤਾ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਖੜ੍ਹੇ ਰਹੇ ਹਨ ਅਤੇ ਵਾਰਡ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਸੋਚ ਰੱਖਦੇ ਹਨ | ਮਹਿਲਾਵਾਂ ਨੇ ਵਾਰਡ ਵਾਸੀਆਂ ਨਾਲ ਸੰਪਰਕ ਕਰਦਿਆਂ ਕਿਹਾ ਕਿ 26 ਨੂੰ ਕਮਲ ਦੇ ਫੁੱਲ ਦੇ ਨਿਸ਼ਾਨ 'ਤੇ ਵੋਟ ਪਾ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਨੰਬਰ-1 ਨੂੰ ਵਿਕਾਸ ਪੱਖੋਂ ਇਕ ਮਿਸਾਲੀ ਵਾਰਡ ਬਣਾਇਆ ਜਾ ਸਕੇ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਭਰਵਾਂ ਸਮਰਥਨ ਮਿਲਿਆ ਅਤੇ ਕਈ ਥਾਵਾਂ 'ਤੇ ਮਹਿਲਾਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐਸ.ਕੇ. ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੀ ਇਨਵੈਸਟੀਚਰ ਸੈਰੇਮਨੀ ਕਰਵਾਈ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ
Ad Position 24